ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੀ ਨੌਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗ ਗਈ । ਏਮਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਪਾ ਲਿਆ। ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ ।
ਦਰਅਸਲ, ਬੁੱਧਵਾਰ ਰਾਤ AIIMS ਦੇ ਕਨਵਰਜ਼ਨ ਬਲਾਕ ਦੀ ਨੌਵੀਂ ਮੰਜ਼ਿਲ ਵਿੱਚ ਅੱਗ ਲੱਗ ਗਈ ਸੀ । ਏਮਜ਼ ਦੇ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਲਾਕ ਵਿੱਚ ਜਾਂਚ ਆਦਿ ਦਾ ਕੰਮ ਕੀਤਾ ਜਾਂਦਾ ਹੈ । ਮਰੀਜ਼ਾਂ ਨੂੰ ਇੱਥੇ ਦਾਖਲ ਨਹੀਂ ਕੀਤਾ ਜਾਂਦਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ AIIMS ਵਿੱਚ 17 ਅਗਸਤ 2019 ਦੌਰਾਨ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ । ਉਸ ਘਟਨਾ ਦੇ ਨਿਸ਼ਾਨ ਹਾਲੇ ਵੀ ਏਮਜ਼ ਦੇ ਅਕਾਦਮਿਕ ਬਲਾਕ ਵਿੱਚ ਦਿਖਾਈ ਦਿੰਦੇ ਹਨ, ਜਿਸ ਵਿੱਚ ਕਰੋੜਾਂ ਰੁਪਏ ਦੀ ਇੱਕ ਆਧੁਨਿਕ ਲੈਬ ਸੜ ਗਈ ਸੀ।
ਦੱਸ ਦੇਈਏ ਕਿ ਇਸ ਘਟਨਾ ਸਬੰਧੀ ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ । ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ 26 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ । ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।
ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?
The post ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ appeared first on Daily Post Punjabi.