ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦੀਪ ਸਿੱਧੂ ਤੇ ਹੋਰ ਖ਼ਿਲਾਫ਼ ਦਿੱਲੀ ਪੁਲਿਸ ਨੇ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਹੈ। ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼-ਪੱਤਰ ‘ਤੇ ਨੋਟਿਸ ਲੈਣ ਦੇ ਬਿੰਦੂ ਬਾਰੇ 19 ਜੂਨ ਨੂੰ ਦੁਪਹਿਰ ਦੋ ਵਜੇ ਆਦੇਸ਼ ਪਾਸ ਕਰਨਗੇ।

ਅਦਾਲਤ ਨੇ ਕਿਹਾ ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਨਾਮਾਂ ਦਾ ਜ਼ਿਕਰ ਕੀਤਾ ਹੈ ਜੋ ਹਿੰਸਾ ‘ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਾਂ ਜਿਨ੍ਹਾਂ ਤੋਂ ਹਥਿਆਰ ਖੋਹੇ ਗਏ। 17 ਮਈ ਨੂੰ 3244 ਪੰਨਿਆਂ ਦਾ ਦੋਸ਼ ਪੱਤਰ ਦਾਇਰ ਕੀਤਾ ਸੀ ਤੇ ਸਿੱਧੂ ਸਣੇ 16 ਦੋਸ਼ੀਆਂ ਖਿਲਾਫ ਮਾਮਲਾ ਚਲਾਉਣ ਦੀ ਬੇਨਤੀ ਕੀਤੀ ਸੀ। ਹਿੰਸਾ ਦੇ ਮੁੱਖ ਸਾਜ਼ਿਸ਼ਕਰਤਾ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਉਸ ‘ਤੇ ਲਾਲ ਕਿਲ੍ਹੇ ‘ਚ ਹਿੰਸਾ ਨੂੰ ਭੜਕਾਉਣ ਦਾ ਵੀ ਦੋਸ਼ ਲਾਇਆ।
The post ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਤੇ ਹੋਰਨਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖਲ appeared first on Daily Post Punjabi.