ਦੀਪ ਸਿੱਧੂ ਦੀ ਜਾਨ ਨੂੰ ਖਤਰਾ? ਪੰਜਾਬੀ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਕੀਤਾ ਵੱਡਾ ਖੁਲਾਸਾ

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਹ ਅਕਸਰ ਚਰਚਾ ਵਿੱਚ ਰਿਹਾ ਹੈ। ਹੁਣ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਵੱਡਾ ਖੁਲਾਸਾ ਕਰਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਸਿੱਧੂ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਦਾ ਪਰਿਵਾਰ ਨੂੰ ਵੀ ਉਸ ਦੀ ਸੁਰੱਖਿਆ ਨੂੰ ਲੈ ਕੇ ਫਿਕਰ ਪਈ ਹੋਈ ਹੈ।

Punjabi actor Deep Sidhu described
Punjabi actor Deep Sidhu described

ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੰਦਿਆਂ ਦੀਪ ਸਿੱਧੂ ਨੂੰ ਕਿਹਾ ਕਿ ਕਿਸ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ, ਜਿਸ ਕਰਕੇ ਮੇਰੀ ਹਾਲਤ ਠੀਕ ਨਹੀਂ ਹੈ। ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਦੂਜੇ ਪਾਸੇ ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਮਾਜਿਕ ਅਲੋਚਨਾਵਾਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਹੁਣ ਮਰੇ ਪਰਿਵਾਰ ਨੂੰ ਵੀ ਮੇਰੀ ਸੁਰੱਖਿਆ ਨੂੰ ਲੈ ਕੇ ਫਿਕਰ ਹੋਣ ਲੱਗੀ ਹੈ।

Punjabi actor Deep Sidhu described
Punjabi actor Deep Sidhu described

ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਜਾਂਚ ਲਈ SIT ਨੂੰ ਸਹਿਯੋਗ ਦੇਣ ਦਾ ਦਿੱਤਾ ਪੂਰਾ ਭਰੋਸਾ

ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ। ਉਹ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਰਿਹਾ ਹੈ ਅਤੇ 26 ਜਨਵਰੀ ਹਿੰਸਾ ਨੂੰ ਲੈ ਕੇ ਜੇਲ੍ਹ ਵਿੱਚ ਵੀ ਬੰਦ ਰਿਹਾ ਸੀ।

The post ਦੀਪ ਸਿੱਧੂ ਦੀ ਜਾਨ ਨੂੰ ਖਤਰਾ? ਪੰਜਾਬੀ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਕੀਤਾ ਵੱਡਾ ਖੁਲਾਸਾ appeared first on Daily Post Punjabi.



source https://dailypost.in/news/latest-news/punjabi-actor-deep-sidhu/
Previous Post Next Post

Contact Form