ਪੜ੍ਹੋ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵਿਰੁੱਧ ਕਿਉਂ ਪਾਸ ਹੋਇਆ ਨਿੰਦਾ ਮਤਾ ?

ਕੈਨੇਡਾ ਦੀਆਂ ਵਿਰੋਧੀ ਧਿਰਾਂ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਕੈਨੇਡੀਅਨ ਰੱਖਿਆ ਸੇਵਾਵਾਂ ਵਿਚ ਇਸਤਰੀਆਂ ਨਾਲ ਹੁੰਦੇ ਕਥਿਤ ਸ਼ੋਸ਼ਣ ਦੇ ਮਾਮਲੇ ਨੂੰ ਠੀਕ ਢੰਗ ਨਾਲ ਨਾ ਨਜਿੱਠਣ ’ਤੇ ਨਿਸ਼ਾਨੇ ’ਤੇ ਲਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਗੈਰ-ਮੌਜੂਦਗੀ ਵਿਚ ਤਿੰਨੋਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਸੱਜਣ ਵਿਰੁੱਧ ਨਿੰਦਾ ਮਤਾ ਪਾਸ ਕੀਤਾ। ਉਨ੍ਹਾਂ ਮੰਤਰੀ ਤੋਂ ਅਸਤੀਫ਼ਾ ਲੈਣ ਜਾਂ ਹਟਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਰੋਨਾ ਕਾਰਨ ਆਪਣੇ ਘਰ ਵਿਚ ਇਕਾਂਤਵਾਸ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੰਤਰੀ ਉੱਤੇ ਪੂਰਾ ਭਰੋਸਾ ਹੈ। ਟਰੂਡੋ ਨੇ ਕਿਹਾ ਕਿ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਲੱਭਣ ਕਾਰਨ ਵਿਰੋਧੀ ਪਾਰਟੀਆਂ ਲੋਕਾਂ ਦਾ ਧਿਆਨ ਖਿੱਚਣ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਸੱਜਣ ਮੰਤਰੀ ਵਜੋਂ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਤੋਂ ਅਸਤੀਫ਼ਾ ਮੰਗਣ ਦੀ ਕੋਈ ਤੁੱਕ ਨਹੀਂ ਬਣਦੀ ਹੈ।



source https://punjabinewsonline.com/2021/06/20/%e0%a8%aa%e0%a9%9c%e0%a9%8d%e0%a8%b9%e0%a9%8b-%e0%a8%95%e0%a9%88%e0%a8%a8%e0%a9%87%e0%a8%a1%e0%a8%be-%e0%a8%a6%e0%a9%87-%e0%a8%b0%e0%a9%b1%e0%a8%96%e0%a8%bf%e0%a8%86-%e0%a8%ae%e0%a9%b0%e0%a8%a4/
Previous Post Next Post

Contact Form