ਸ੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸ੍ਰੀਨਗਰ ਦੇ ਨੌਗਾਮ ਵਿੱਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਚੱਲ ਸਕੀ ਹੈ।

Encounter between security forces and terrorists
Encounter between security forces and terrorists

ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।

ਇਹ ਵੀ ਪੜ੍ਹੋ : PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ

ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਫਿਲਹਾਲ ਅਪ੍ਰੇਸ਼ਨ ਅਜੇ ਵੀ ਜਾਰੀ ਹੈ।

ਇਹ ਵੀ ਦੇਖੋ : ਮੋਦੀ ਦੀ ਅੱਖ ਹੁਣ ਤੁਹਾਡੇ ਸੋਨੇ ‘ਤੇ ? ਦੇਖੋ ਕਿਵੇਂ ਸੂਬੇ ਭਰ ਦੇ ਸੁਨਿਆਰੇ ਹੋ ਜਾਣਗੇ ਕੰਗਾਲ !

The post ਸ੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, ਇੱਕ ਅੱਤਵਾਦੀ ਢੇਰ appeared first on Daily Post Punjabi.



Previous Post Next Post

Contact Form