ਕੈਪਟਨ ਨੇ DGP ਨੂੰ ਦਿੱਤੀ ਹਦਾਇਤ, ਧਰਨੇ ਲਗਾਉਣ ਵਾਲੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ DGP ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੱਤਾ ਗਿਆ। ਇਸ ਲਈ ਉਨ੍ਹਾਂ ਨੇ ਡੀ. ਜੀ. ਪੀ. ਗੁਪਤਾ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਤੇ ਸਸਕਾਰਾਂ ਤੱਕ ਵਿੱਚ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕਾਰਵਾਈ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਆਪ ਦੇ ਕੱਲ੍ਹ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕੈਂਡ ਕਰਫਿਊ ਦੀ ਉਲੰਘਣਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਧਰਨੇ ਤੇ ਸਿਆਸੀ ਇਕੱਠ ਮਹਾਂਮਾਰੀ ਦੇ ਵੱਡੇ ਪੱਧਰ ਉਤੇ ਫੈਲਾਅ ਦਾ ਕਾਰਨ ਬਣ ਸਕਦੇ ਹਨ ਅਤੇ ਇਨ੍ਹਾਂ ਨਾਲ ਸਖਤੀ ਨਾਲ ਨਜਿੱਠਣਾ ਪਵੇਗਾ। ਉਨ੍ਹਾਂ ਡੀ.ਜੀ.ਪੀ. ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਇਨ੍ਹਾਂ ਪਾਰਟੀਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਸਮਾਂ ਰਾਜਨੀਤੀ ਖੇਡਣ ਦਾ ਨਹੀਂ ਸਗੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਇਕੱਠੇ ਮਿਲ ਕੇ ਲੜਨ ਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਲਈ ਪਾਬੰਦੀਆਂ ਲਗਾਉਣ ਤੋਂ ਪਹਿਲਾਂ ਹੀ ਉਨ੍ਹਾਂ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਕੋਈ ਸਿਆਸੀ ਇਕੱਠ ਨਹੀਂ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਕੋਰੋਨਾ ਦੇ ਮਿਲੇ 1293 ਨਵੇਂ ਮਾਮਲੇ, ਹੋਈਆਂ 82 ਮੌਤਾਂ

The post ਕੈਪਟਨ ਨੇ DGP ਨੂੰ ਦਿੱਤੀ ਹਦਾਇਤ, ਧਰਨੇ ਲਗਾਉਣ ਵਾਲੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ appeared first on Daily Post Punjabi.



Previous Post Next Post

Contact Form