ਪੰਜਾਬ ਸਰਕਾਰ ਵੱਲੋਂ ਡਾਕਟਰਾਂ ਦੇ NPA ਭੱਤੇ ‘ਚ ਕੀਤੀ ਕਟੋਤੀ ਦਾ ਵਿਰੋਧ ਕਰਦਿਆਂ DC ਦਫ਼ਤਰ ਬਾਹਰ ਡਾਕਟਰਾਂ ਨੇ ਰੈਲੀ ਕਰ ਕੀਤਾ ਰੋਸ ਪ੍ਰਦਰਸ਼ਨ

Punjab Doctors NPA: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਛੇਵੇਂ ਪੇ ਕਮਿਸ਼ਨ ਵਿੱਚ ਡਾਕਟਰਾਂ ਨੂੰ ਤਨਖਾਹ ਦੇ ਨਾਲ ਮਿਲਦੇ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਜਿਸ ਨੂੰ ਲੈਕੇ ਡਾਕਟਰਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjab Doctors NPA
Punjab Doctors NPA

ਵੈਟਰਨਰੀ ਡਾਕਟਰਾਂ ਵੱਲੋਂ ਸਰਕਾਰ ਦੇ ਉੱਕਤ ਫੈਸਲੇ ਦਾ ਵਿਰੋਧ ਕਰਦਿਆਂ ਤਰਨਤਾਰਨ ਦੇ ਪਸ਼ੂ-ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫਤਰ ਦੇ ਬਾਹਰ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਡਾਕਟਰਾਂ ਦੀ ਜਾਇੰਟ ਐਕਸ਼ਨ ਕਮੇਟੀ ਦੇ ਆਗੂ ਡਾਕਟਰ ਤੇਜਿੰਦਰ ਸਿੰਘ ਅਤੇ ਤੇਜਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਐਨ ਪੀ ਏ ਭੱਤਾ ਦਿੱਤਾ ਜਾ ਰਿਹਾ ਹੈ। ਡਾਕਟਰ ਮਿਲ ਰਹੇ 25 ਫੀਸਦੀ ਐਨ ਪੀ ਏ ਭੱਤੇ ਦੇ ਵਾਧੇ ਦੀ ਮੰਗ ਕਰਦੇ ਆ ਰਹੇ ਸਨ। ਲੇਕਿਨ ਵਾਧੇ ਦੀ ਜਗ੍ਹਾ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਹੈ।

Punjab Doctors NPA
Punjab Doctors NPA

ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਡਾਕਟਰਾਂ ਨੂੰ ਵਾਧਾ ਦੇਣ ਦੀ ਥਾਂ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਨੇ ਕਿਹਾ ਡਾਕਟਰ ਸਰਕਾਰ ਦੀ ਧੱਕੇਸ਼ਾਹੀ ਨਹੀਂ ਸਹਿਣ ਕਰਨਗੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।

The post ਪੰਜਾਬ ਸਰਕਾਰ ਵੱਲੋਂ ਡਾਕਟਰਾਂ ਦੇ NPA ਭੱਤੇ ‘ਚ ਕੀਤੀ ਕਟੋਤੀ ਦਾ ਵਿਰੋਧ ਕਰਦਿਆਂ DC ਦਫ਼ਤਰ ਬਾਹਰ ਡਾਕਟਰਾਂ ਨੇ ਰੈਲੀ ਕਰ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.



source https://dailypost.in/news/punjab/majha/punjab-doctors-npa/
Previous Post Next Post

Contact Form