PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਟਾਰਟ ਅਪ ਨਾਲ ਜੁੜੇ ਪੰਜਵੇਂ VivaTech ਪ੍ਰੋਗਰਾਮ ਵਿੱਚ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਸ਼ਣ ਦੇਣਗੇ। VivaTech 2021 ਵਿੱਚ ਪ੍ਰਮੁੱਖ ਭਾਸ਼ਣ ਦੇਣ ਲਈ ਪ੍ਰਧਾਨ ਮੰਤਰੀ ਨੂੰ ਗੈਸਟ ਆਫ ਆਨਰ ਵਜੋਂ ਸੱਦਾ ਦਿੱਤਾ ਗਿਆ ਹੈ।

5th edition of VivaTech
5th edition of VivaTech

ਇਹ ਪ੍ਰੋਗਰਾਮ ਦੇ ਹੋਰ ਪ੍ਰਮੁੱਖ ਬੁਲਾਰਿਆਂ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਸਪੇਨ ਦੇ ਪ੍ਰਧਾਨਮੰਤਰੀ ਪੇਡਰੋ ਸੰਚੇਜ਼, ਐਪਲ ਦੇ ਸੀਈਓ ਟਿਮ ਕੁੱਕ, ਫੇਸਬੁੱਕ ਦੇ ਸੀਈਓ ਮਾਰਕ ਜੁਕਰਬਰਗ ਅਤੇ ਮਾਈਕ੍ਰੋਸਾੱਫਟ ਦੇ ਪ੍ਰਧਾਨ ਬ੍ਰੈਡ ਸਮਿੱਥ ਸ਼ਾਮਿਲ ਹਨ ।

ਇਹ ਵੀ ਪੜ੍ਹੋ: ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ, ਰੈਸਟੋਰੈਂਟ, ਸਿਨੇਮਾ ਤੇ ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ

ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵੀ ਕੀਤਾ ਹੈ । ਉਨ੍ਹਾਂ ਕਿਹਾ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ । ਇਸ ਪਲੇਟਫਾਰਮ ਰਾਹੀਂ ਤਕਨਾਲੋਜੀ ਅਤੇ ਸਟਾਰਟ-ਅਪ ਦੀ ਦੁਨੀਆ ਵਿੱਚ ਭਾਰਤ ਦੀ ਤਰੱਕੀ ਬਾਰੇ ਦੱਸਾਂਗੇ। VivaTech ਯੂਰਪ ਵਿੱਚ ਸਭ ਤੋਂ ਵੱਡੇ ਡਿਜੀਟਲ ਅਤੇ ਸ਼ੁਰੂਆਤੀ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

ਇਸਦਾ ਆਯੋਜਨ ਸੰਯੁਕਤ ਰੂਪ ਨਾਲ ਪ੍ਰਮੁੱਖ ਇਸ਼ਤਿਹਾਰਬਾਜ਼ੀ ਅਤੇ ਮਾਰਕੀਟਿੰਗ ਗਰੁੱਪ ਪਬਲਿਸਿਸ ਅਤੇ ਪ੍ਰਮੁੱਖ ਫ੍ਰੈਂਚ ਮੀਡੀਆ ਗਰੁੱਪ ਲੇਸ ਇਕੋਸ ਵੱਲੋਂ ਕੀਤਾ ਜਾਂਦਾ ਹੈ। ਇਹ ਤਕਨਾਲੋਜੀ, ਨਵੀਨਤਾ ਅਤੇ ਸਟਾਰਟ-ਅਪ ਵਾਤਾਵਰਣ ਪ੍ਰਣਾਲੀ ਤੋਂ ਹਿੱਸੇਦਾਰਾਂ ਨੂੰ ਇਕੱਠੇ ਕਰਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ 24 ਘੰਟਿਆਂ ਦਰਮਿਆਨ ਕੋਰੋਨਾ ਕਾਰਨ 38 ਮਰੀਜ਼ਾਂ ਨੇ ਤੋੜਿਆ ਦਮ, 642 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਇਸਦਾ 5ਵਾਂ ਸੰਸਕਰਣ 16 ਤੋਂ 19 ਜੂਨ ਵਿਚਾਲੇ ਆਯੋਜਿਤ ਹੋਵੇਗਾ। ਇਹ 2016 ਤੋਂ ਹਰ ਸਾਲ ਪੈਰਿਸ ਵਿੱਚ ਆਯੋਜਿਤ ਕੀਤਾ ਜਾਂਦਾ ਹੈ।

5th edition of VivaTech
5th edition of VivaTech

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਵਿੱਚ ਉਜਾੜ, ਸੋਕੇ ਦੇ ਮੁੱਦੇ ‘ਤੇ ਆਯੋਜਿਤ ਇੱਕ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਿਤ ਕੀਤਾ ਸੀ । ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਧਰਤੀ ਅਤੇ ਵਾਤਾਵਰਣ ਨੂੰ ਨੁਕਸਾਨ ਤੋਂ ਬਚਾਉਣ ਲਈ ਵਿਸ਼ਵ ਦੇ ਸਾਰੇ ਦੇਸ਼ਾਂ ਨੂੰ ਸਮੂਹਿਕ ਤੌਰ ‘ਤੇ ਸਮੁੱਚੀ ਮਨੁੱਖਤਾ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। 

ਇਹ ਵੀ ਦੇਖੋ: ਮੋਦੀ ਦੀ ਅੱਖ ਹੁਣ ਤੁਹਾਡੇ ਸੋਨੇ ‘ਤੇ ? ਦੇਖੋ ਕਿਵੇਂ ਸੂਬੇ ਭਰ ਦੇ ਸੁਨਿਆਰੇ ਹੋ ਜਾਣਗੇ ਕੰਗਾਲ !

The post PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ appeared first on Daily Post Punjabi.



Previous Post Next Post

Contact Form