ਚੰਡੀਗੜ੍ਹ: ਧੁਰਵ ਦਹੀਆ, ਪੰਜਾਬ ਦੇ ਆਈਪੀਐਸ ਅਧਿਕਾਰੀ (ਬੈਚ: 2012) ਨੂੰ ਡੈਪੂਟੇਸ਼ਨ ਦੇ ਅਧਾਰ ‘ਤੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੁਆਰਾ ਇੰਟੈਲੀਜੈਂਸ ਬਿਊਰੋ ਵਿੱਚ ਸੰਯੁਕਤ ਡਿਪਟੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਨਿਯੁਕਤੀ ਤੋਂ ਬਾਅਦ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇਸ ਅਧਿਕਾਰੀ ਨੂੰ ਤੁਰੰਤ ਆਪਣੀ ਨਵੀਂ ਜ਼ਿੰਮੇਵਾਰੀ ਵਿਚ ਸ਼ਾਮਲ ਹੋਣ ਲਈ ਮੁਕਤ ਕਰ ਦਿੱਤਾ। ਧਰੁਵ ਦਹੀਆ ਨੂੰ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਲਗਾਇਆ ਗਿਆ ਸੀ। ਉਨ੍ਹਾਂ ਦੇ ਡੈਪੂਟੇਸ਼ਨ ਦੀ ਮਿਆਦ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਅਗਲੇ ਚਾਰ ਸਾਲ ਜਾਂ ਅਗਲੇ ਆਦੇਸ਼ਾਂ ਤੱਕ ਹੋਵੇਗੀ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੋਮਗਾਰਡ ਦੇ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ
The post ਅੰਮ੍ਰਿਤਸਰ ਦਿਹਾਤੀ ਦੇ SSP ਧਰੁਵ ਦਹੀਆ ਆਈ ਬੀ ‘ਚ ਸੰਯੁਕਤ ਡਿਪਟੀ ਡਾਇਰੈਕਟਰ ਵਜੋਂ ਨਿਯੁਕਤ appeared first on Daily Post Punjabi.
source https://dailypost.in/news/latest-news/amritsar-rural-ssp/