ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ

ਯੂਪੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਚੋਣਾਂ ਤੋਂ ਪਹਿਲਾਂ ਗੱਠਜੋੜ ਅਤੇ ਸਮੀਕਰਨ ਸਾਧਣ ਦੀਆਂ ਰਾਜਨੀਤਿਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Mayawati on assembly elections
Mayawati on assembly elections

ਬਿਹਾਰ ਅਤੇ ਬੰਗਾਲ ਤੋਂ ਬਾਅਦ ਯੂਪੀ ਵਿੱਚ ਵੀ ਪੈਰ ਪਸਾਰਨ ਦੀ ਤਿਆਰੀ ਕਰ ਰਹੇ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਿਮਿਨ (AIMIM ) ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (BSP) ਵਿਚਕਾਰ ਗੱਠਜੋੜ ਦੇ ਕਿਆਸ ਲਗਾਏ ਜਾ ਰਹੇ ਸਨ।

ਪਰ ਇਸੇ ਵਿਚਾਲੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਗੱਠਜੋੜ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ । ਮਾਇਆਵਤੀ ਨੇ ਕਿਹਾ ਹੈ ਕਿ ਕੱਲ੍ਹ ਤੋਂ ਇਹ ਖਬਰਾਂ ਆ ਰਹੀਆਂ ਹਨ ਕਿ ਓਵੈਸੀ ਦੀ ਪਾਰਟੀ AIMIM ਅਤੇ BSP ਮਿਲ ਕੇ ਯੂਪੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ।

ਇਹ ਵੀ ਪੜ੍ਹੋ: PM ਮੋਦੀ ਅੱਜ ਸਵੇਰੇ 11 ਵਜੇ ਆਪਣੀ ਮਨ ਕੀ ਬਾਤ ਦੇ 78ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ

ਇਹ ਖ਼ਬਰ ਪੂਰੀ ਤਰ੍ਹਾਂ ਝੂਠੀ, ਗੁੰਮਰਾਹ ਕਰਨ ਵਾਲੀ ਅਤੇ ਤੱਥਹੀਣ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ ਅਤੇ BSP ਇਸ ਖ਼ਬਰ ਦੀ ਸਖਤ ਨਿਖੇਧੀ ਕਰਦੀ ਹੈ । ਮਾਇਆਵਤੀ ਨੇ ਸਪੱਸ਼ਟ ਕੀਤਾ ਕਿ BSP ਇਕੱਲੇ ਯੂਪੀ ਦੀਆਂ ਚੋਣਾਂ ਲੜੇਗੀ।

Mayawati on assembly elections
Mayawati on assembly elections

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ BSP ਕਿਸੇ ਵੀ ਪਾਰਟੀ ਨਾਲ ਕਿਸੇ ਗੱਠਜੋੜ ਵਿੱਚ ਨਹੀਂ ਲੜੇਗੀ, ਭਾਵ ਪਾਰਟੀ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ। 

ਇਹ ਵੀ ਦੇਖੋ: ਕਿਸਾਨਾਂ ਲਈ 30 ਕਰੋੜ ਦਾ ਹੋਟਲ ਦਾਨ ਕਰਨ ਵਾਲੇ ਦੇ ਹੱਕ ‘ਚ ਡਟੇ ਸੁਖਬੀਰ ਸਿੰਘ ਬਾਦਲ

The post ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ appeared first on Daily Post Punjabi.



Previous Post Next Post

Contact Form