ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਦੇਸ਼ ਭਰ ਵਿੱਚ ਇਸ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

Kargil Vijay Diwas
Kargil Vijay Diwas

ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਅੱਜ ਦ੍ਰਾਸ ਵਿੱਚ ਤੋਲੋਲਿੰਗ ਪਹਾੜੀ ਵਿਖੇ ਸਥਾਪਿਤ ਯੁੱਧ ਦੀ ਯਾਦਗਾਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।ਦਰਅਸਲ, ਕਾਰਗਿਲ ਵਿਜੇ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ PSGPC ਨੇ Navjot Sidhu ਨੂੰ ਦਿੱਤੀਆਂ ਵਧਾਈਆਂ, ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਅਪੀਲ

ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਇੱਕ ਟਵੀਟ ਵਿੱਚ ਲਿਖਿਆ ਕਿ ਅਸੀਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ। ਅਸੀਂ ਉਨ੍ਹਾਂ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ। ਅੱਜ ਕਾਰਗਿਲ ਵਿਜੇ ਦਿਵਸ ਮੌਕੇ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਗਵਾ ਦਿੱਤੀ । ਉਨ੍ਹਾਂਦੀ ਬਹਾਦਰੀ ਸਾਨੂੰ ਹਰ ਦਿਨ ਪ੍ਰੇਰਿਤ ਕਰਦੀ ਹੈ ।

Kargil Vijay Diwas
Kargil Vijay Diwas

ਇਸ ਮੌਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਤਿਰੰਗੇ ਦੀ ਸ਼ਾਨ ਵਿੱਚ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਹਰ ਫੌਜੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਅਤੇ ਤੁਹਾਡੇ ਪਰਿਵਾਰਾਂ ਦੀ ਇਸ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਾਂਗੇ। ਜੈ ਹਿੰਦ।”

Kargil Vijay Diwas
Kargil Vijay Diwas

ਇਸ ਤੋਂ ਇਲਾਵਾ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਫੌਜ ਵੱਲੋਂ ਵੀ ਇੱਕ ਖਾਸ ਟਵੀਟ ਕੀਤਾ ਗਿਆ ਹੈ। ਭਾਰਤੀ ਫੌਜ ਨੇ ਟਵਿੱਟਰ ‘ਤੇ ਕੁਝ ਲਾਈਨਾਂ ਸਾਂਝੀਆਂ ਕਰਦਿਆਂ ਲਿਖਿਆ, “ਕਾਰਗਿਲ ਦੀਆਂ ਚੋਟੀਆਂ ‘ਤੇ ਦੁਸ਼ਮਣਾਂ ਨੂੰ ਅਸੀਂ ਝੁਕਾਇਆ ਹੈ, ਹਿੰਦੇ ਦੇ ਵੀਰਾਂ ਨੇ ਆਪਣੇ ਖੂਨ ਨਾਲ ਤਿਰੰਗੇ ਨੂੰ ਫਹਿਰਾਇਆ ਹੈ।”

Kargil Vijay Diwas

ਜ਼ਿਕਰਯੋਗ ਹੈ ਕਿ ਭਾਰਤ ਹਰ ਸਾਲ 26 ਜੁਲਾਈ ਨੂੰ ‘ਕਾਰਗਿਲ ਵਿਜੇ ਦਿਵਸ’ ਮਨਾਉਂਦਾ ਹੈ ਅਤੇ ਅੱਜ ਕਾਰਗਿਲ ਵਿਜੇ ਦਿਵਸ ਨੂੰ 22 ਸਾਲ ਪੂਰੇ ਹੋ ਗਏ ਹਨ । ਦੱਸ ਦੇਈਏ ਕਿ ਸੰਨ 1999 ਵਿੱਚ ਅੱਜ ਦੇ ਦਿਨ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ । 

ਇਹ ਵੀ ਦੇਖੋ: ਆ ਕੀ ਕਹਿ ਗਏ ਨਵਜੋਤ ਸਿੰਘ ਸਿੱਧੂ ਕਿਸਾਨਾਂ ਨੂੰ, ਭੜਕੇ ਕਿਸਾਨ ਆਗੂਆਂ ਨੇ ਕਿਹਾ ਪੰਜਾਬ ‘ਚ ਕਰਾਂਗੇ ਸਿੱਧੂ ਵਿਰੋਧ

The post ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.



Previous Post Next Post

Contact Form