ਜਲੰਧਰ ਦੇ ਡੁਗਰੀ ਖੇਤਰ ‘ਚ ਰਹਿਣ ਵਾਲੇ ਲਖਵਿੰਦਰ ਸਿੰਘ ਦੇ ਬੇਟੇ ਅਮ੍ਰਿਤਪਾਲ ਸਿੰਘ ਦੇ ਅਮ੍ਰਿਤਸਰ ਦੇ ਇੱਕ ਹੋਟਲ ਵਿੱਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ । ਉਸ ਦੀ ਲਾਸ਼ ਸ਼ਿਵਾਲਾ ਬਾਗ ਭਾਈਆਂ ਕੋਲ ਸਥਿਤ ਹੋਟਲ ਵਿਚ ਰੱਸੀ ਨਾਲ ਲਟਕਦੀ ਹੋਈ ਲਾਸ਼ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਰਾਮਬਾਗ ਥਾਣੇ ਦੇ ਏ. ਐੱਸ. ਆਈ. ਕਰਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : ਬੇਰੋਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ, ਟਾਵਰ ‘ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਹੋਟਲ ਦੇ ਮਾਲਕ ਰਾਮ ਕੁਮਾਰ ਨੇ ਦੱਸਿਆ ਕਿ ਕਿ ਜਲੰਧਰ ਦੇ ਡੁਗਰੀ ਇਲਾਕੇ ‘ਚ ਰਹਿਣ ਵਾਲੇ ਅਮ੍ਰਿਤਪਾਲ ਸਿੰਘ ਨੇ ਵੀਰਵਾਰ ਦੀ ਸ਼ਾਮ ਨੂੰ ਹੋਟਲ ਵਿਚ ਕਮਰਾ ਬੁੱਕ ਕਰਵਾਇਆ। ਸ਼ਾਮ ਤੱਕ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਉਨ੍ਹਾਂ ਨੇ ਦੂਜੀ ਚਾਬੀ ਨਾਲ ਕਮਰਾ ਖੁਲ੍ਹਵਾਇਆ। ਕਮਰੇ ਦੇ ਬਾਥਰੂਮ ਵਿੱਚ ਜਾ ਕੇ ਦੇਖਿਆ ਤਾਂ ਅਮ੍ਰਿਤਪਾਲ ਦੀ ਲਾਸ਼ ਰੱਸੀ ਨਾਲ ਲਟਕੀ ਹੋਈ ਮਿਲੀ।

ਘਟਨਾ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਜਾਂਚ ਅਧਿਕਾਰੀ ਕਰਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਕੋਲ ਕੁਝ ਦਸਤਾਵੇਜ਼ ਮਿਲੇ ਹਨ। ਪਰਿਵਾਰ ਦੇ ਆਉਣ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਮਿਲ ਸਕੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਿਜਲੀ ਸੰਕਟ ਨੂੰ ਲੈ ਕੇ ‘ਆਪ’ ਅੱਜ ਕਰੇਗੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘੇਰਾਓ : ਭਗਵੰਤ ਮਾਨ
The post ਜਲੰਧਰ ਦੇ ਨੌਜਵਾਨ ਦੀ ਅੰਮ੍ਰਿਤਸਰ ਦੇ ਹੋਟਲ ‘ਚ ਭੇਦਭਰੇ ਹਾਲਾਤਾਂ ਦਰਮਿਆਨ ਹੋਈ ਮੌਤ, ਬਾਥਰੂਮ ‘ਚ ਰੱਸੀ ਨਾਲ ਲਟਕੀ ਮਿਲੀ ਲਾਸ਼ appeared first on Daily Post Punjabi.
source https://dailypost.in/news/latest-news/jalandhar-youth-dies-2/