
ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ਨੂੰ ਬੀਤੇ ਕੱਲ੍ਹ ਭਿਆਨਕ ਅੱਗ ਲੱਗੀ । ਇਸ ਵਿੱਚ ਕਿਸਾਨਾਂ ਦੀ ਟਰਾਲੀ ਸਮੇਤ ਹੋਰ ਵੀ ਬਹੁਤ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਪਿਛਲੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾ ਕੇ ਬੈਠੇ ਹਨ। ਕਿਸਾਨਾਂ ਵੱਲੋਂ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਇਸਦੇ ਨਾਲ ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀ ਮੰਗ ਕੀਤੀ ਹੈ। ਹਾਲਾਂਕਿ, ਸਰਕਾਰ ਦਾਅਵਾ ਕਰ ਰਹੀ ਹੈ ਕਿ ਕਾਨੂੰਨ ਕਿਸਾਨ ਪੱਖੀ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਖੇਤੀ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਰੁਕਾਵਟ ਨੂੰ ਤੋੜਨ ਵਿਚ ਅਸਫਲ ਰਹੇ ਹਨ। ਕਿਸਾਨਾਂ ਵੱਲੋਂ ਫਿਰ ਕਾਨੂੰਨਾਂ ਨੂੰ ਲੈਕੇ ਗੱਲਬਾਤ ਕਰਨ ਦੇ ਲਈ ਸਰਕਾਰ ਨੂੰ ਕਿਹਾ ਜਾ ਰਿਹਾ ਹੈ ਜੇ ਗੱਲਬਾਤ ਕਰਨੀ ਹੈ ਤਾਂ ਕਾਨੂੰਨ ਰੱਦ ਕੀਤੇ ਜਾਣ।
source https://punjabinewsonline.com/2021/07/25/%e0%a8%ad%e0%a8%bf%e0%a8%86%e0%a8%a8%e0%a8%95-%e0%a8%85%e0%a9%b1%e0%a8%97-%e0%a8%a8%e0%a9%87-%e0%a8%b8%e0%a8%bf%e0%a9%b0%e0%a8%98%e0%a9%82-%e0%a8%ac%e0%a8%be%e0%a8%b0%e0%a8%a1%e0%a8%b0/
Sport:
PTC News