ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਉਹ ਸਵੇਰੇ-ਸਵੇਰੇ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਚਲਾਉਂਦੇ ਦਿਖਾਈ ਦਿੱਤੇ ।
ਖੇਤੀਬਾੜੀ ਕਾਨੂੰਨਾਂ ਖਿਲਾਫ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ ਅਤੇ ਇਸੇ ਕੜੀ ਵਿੱਚ ਰਾਹੁਲ ਗਾਂਧੀ ਅੱਜ ਯਾਨੀ ਕਿ ਸੋਮਵਾਰ ਨੂੰ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ । ਇਸ ਦੌਰਾਨ ਰਣਦੀਪ ਸੁਰਜੇਵਾਲਾ, ਦੀਪਿੰਦਰ ਹੁੱਡਾ ਅਤੇ ਹੋਰ ਕਈ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਲ ਟਰੈਕਟਰ ‘ਤੇ ਸਵਾਰ ਦਿਖਾਈ ਦਿੱਤੇ। ਟਰੈਕਟਰ ਦੇ ਸਾਹਮਣੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇੱਕ ਪੋਸਟਰ ਚਿਪਕਾਇਆ ਗਿਆ ਸੀ ਅਤੇ ਕਿਸਾਨਾਂ ਦੇ ਹੱਕ ਵਿੱਚ ਗੱਲਾਂ ਕਹੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ‘ਚ ਕੋਰੋਨਾ ਦਾ ਘਟਿਆ ਪ੍ਰਕੋਪ, 54 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 6 ਮੌਤਾਂ
ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਆਵਾਜ਼ ਹੈ, ਕਿਸਾਨਾਂ ਦੀ ਨਹੀਂ ਸੁਣੀ ਜਾ ਰਹੀ। ਸਰਕਾਰ ਨੂੰ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਪੈਣਗੇ, ਇਹ ਕਾਲੇ ਕਾਨੂੰਨ ਹਨ । ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ‘ਤੇ ਗਲਤ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਨੂੰ ਅੱਤਵਾਦੀ ਤੱਕ ਕਹਿ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ । 200 ਕਿਸਾਨ ਹਰ ਰੋਜ਼ ਜੰਤਰ-ਮੰਤਰ ਵਿਖੇ ਸੰਸਦ ਦਾ ਆਯੋਜਨ ਕਰਨਗੇ, ਜੋ ਸੰਸਦ ਦੇ ਮਾਨਸੂਨ ਸੈਸ਼ਨ ਤੱਕ ਜਾਰੀ ਰਹੇਗਾ । ਜ਼ਿਕਰਯੋਗ ਹੈ ਕਿ ਅੱਜ ਕਿਸਕਾਂ ਅੰਦੋਲਨ ਨੂੰ 8 ਮਹੀਨਿਆਂ ਦਾ ਸਮਾਂ ਪੂਰਾ ਹੋ ਗਿਆ ਹੈ। ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਟਿਕਰੀ, ਸਿੰਘੂ ਅਤੇ ਗਾਜੀਪੁਰ ਬਾਰਡਰਾਂ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।
The post ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ” appeared first on Daily Post Punjabi.