ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹਨ। ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਹਾਈਕਮਾਨ ਵੱਲੋਂ ਉਨ੍ਹਾਂ ਦੀ ਮੁਲਾਕਾਤ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਈ ਕਮਾਨ ਨਾਲ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਬੁੱਧਵਾਰ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਪਹਿਲੀ ਮੁਲਾਕਾਤ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨਾਲ ਹੋਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜ ਅਹਿਮ ਮੁੱਦਿਆਂ ਦੇ ਛੇਤੀ ਹੱਲ ਲਈ ਇੱਕ ਪੱਤਰ ਦਿੱਤਾ ਸੀ।
ਇਹ ਵੀ ਪੜ੍ਹੋ : ਮੋਦੀ ਸਰਕਾਰ ‘ਤੇ ਰਾਹੁਲ ਦਾ ਵਾਰ, ਕਿਹਾ – ‘ਸੰਸਦ ਦਾ ਸਮਾਂ ਬਰਬਾਦ ਨਾ ਕਰੋ, ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ‘ਤੇ ਚਰਚਾ ਕਰਨ ਦਿਓ’
ਪਰ ਦਿੱਲੀ ਵਿੱਚ ਕਾਂਗਰਸ ਹਾਈ ਕਮਾਨ ਨਾਲ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਬਾਰੇ ਅਜੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਦੇਖੋ : ਪਹਿਲਾਂ ਪਤੀ ਨਾਲ ਤਲਾਕ, ਫਿਰ ਪ੍ਰੇਮੀ ਨਾਲ ਵਿਆਹ, 8 ਮਹੀਨੇ ਦੀ ਗਰਭਵਤੀ ਸੜਕ ‘ਤੇ ਖਾ ਰਹੀ ਹੈ ਧੱਕੇ! ਦੇਖੋ ਕਿਉਂ…
The post ਪ੍ਰਧਾਨ ਬਣਨ ਤੋਂ ਬਾਅਦ ਮੁੜ ਦਿੱਲੀ ਦਰਬਾਰ ਪਹੁੰਚੇ ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ appeared first on Daily Post Punjabi.