ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਐਤਵਾਰ ਦੀ ਸਵੇਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸ਼ੁਰੂ ਹੋਇਆ। ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਅੱਤਵਾਦੀ ਮਾਰਿਆ ਗਿਆ।
ਖੇਤਰ ਵਿਚ ਅਜੇ ਸਰਚ ਆਪ੍ਰੇਸ਼ਨ ਅੰਡਰਵੇਅ ਜਾਰੀ ਹੈ। ਖਦਸ਼ਾ ਹੈ ਕਿ ਇਸ ਖੇਤਰ ਵਿਚ ਹੋਰ ਅੱਤਵਾਦੀ ਵੀ ਲੁਕੇ ਹੋ ਸਕਦੇ ਹਨ। ਸੁਰੱਖਿਆ ਬਲਾਂ ਨੇ ਸਾਰੇ ਪਾਸਿਓਂ ਪੂਰੇ ਖੇਤਰ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦਾ ਬਚ ਨਿਕਲਣਾ ਅਸੰਭਵ ਹੈ। ਮਾਰੇ ਗਏ ਅੱਤਵਾਦੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ, ਜਿਸ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਸੀ ਅਤੇ ਦੋ ਅੱਤਵਾਦੀ ਮਾਰੇ ਗਏ ਸਨ। ਜੰਮੂ ਕਸ਼ਮੀਰ ਪੁਲਿਸ ਨੂੰ ਇਹ ਖ਼ਬਰ ਮਿਲੀ ਸੀ ਕਿ ਬਾਂਦੀਪੋਰਾ ਦੇ ਸ਼ੋਕਬਾਬਾ ਜੰਗਲ ਵਿੱਚ ਅੱਤਵਾਦੀ ਲੁਕੇ ਹੋਏ ਸਨ। ਜਿਸ ਤੋਂ ਬਾਅਦ ਸੁਰੱਖਿਆ ਬਲ ਮੌਕੇ ‘ਤੇ ਪਹੁੰਚੇ ਅਤੇ ਫਿਰ ਮੁਕਾਬਲਾ ਸ਼ੁਰੂ ਹੋ ਗਿਆ।
The post Kulgam ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ, ਸਰਚ ਅਭਿਆਨ ਜਾਰੀ appeared first on Daily Post Punjabi.