
ਸ਼ੁੱਕਰਵਾਰ ਤੋਂ ਮਾਨਸੂਨ ਨੇ ਪੰਜਾਬ ਵੱਲ ਮੂੰਹ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ ਅਤੇ ਸੋਮਵਾਰ ਨੂੰ ਮਾਨਸੂਨ ਆਪਣੇ ਪੂਰੇ ਰੰਗ ਵਿੱਚ ਦਿਖਾਈ ਦੇਵੇਗਾ ਅਤੇ ਪੂਰੇ ਸੂਬੇ ਵਿੱਚ ਬਾਰਿਸ਼ ਹੋਏਗੀ, ਜਦੋਂਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਰਾਜ ਵਿੱਚ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਨੇ ਕਿਹਾ ਕਿ “ਸ਼ੁੱਕਰਵਾਰ ਤੋਂ ਮਾਨਸੂਨ ਰਾਜ ਵਿੱਚ ਕਮਜ਼ੋਰ ਹੈ, ਪਰ ਐਤਵਾਰ ਨੂੰ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ, ਇਸ ਵਾਰ ਮਾਨਸੂਨ ਬਹੁਤ ਸ਼ਕਤੀਸ਼ਾਲੀ ਹੈ, ਜਿਸ ਕਾਰਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਪਟਿਆਲਾ, ਲੁਧਿਆਣਾ, ਫਤਿਹਗੜ ਸਾਹਿਬ, ਅਨੰਦਪੁਰ ਸਾਹਿਬ, ਨਵਾਂਸ਼ਹਿਰ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂ ਕਿ ਦੂਜੇ ਜ਼ਿਲ੍ਹਿਆਂ ਵਿੱਚ ਵੀ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ।”
ਡਾਇਰੈਕਟਰ ਅਨੁਸਾਰ ਪੰਜਾਬ ਵਿੱਚ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸਦਾ ਮਤਲਬ ਹੈ ਕਿ ਪੰਜਾਬ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
source https://punjabinewsonline.com/2021/07/25/%e0%a8%b8%e0%a8%be%e0%a8%89%e0%a8%a3-%e0%a8%a6%e0%a9%80-%e0%a8%9d%e0%a9%9c%e0%a9%80-%e0%a8%85%e0%a9%b1%e0%a8%9c-%e0%a8%a4%e0%a9%8b%e0%a8%82-%e0%a8%aa%e0%a9%b0%e0%a8%9c%e0%a8%be/