ਇਸ ਦੇਸ਼ ‘ਚ ਹੁਣ ਯਾਤਰਾ ਨਿਯਮ ਤੋੜਨਾ ਪਵੇਗਾ ਮਹਿੰਗਾ, ਲੱਗੇਗਾ 1 ਕਰੋੜ ਰੁਪਏ ਦਾ ਜੁਰਮਾਨਾ

ਪੂਰੀ ਦੁਨੀਆ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ । ਜਿਸਦੇ ਮੱਦੇਨਜ਼ਰ ਹਰ ਦੇਸ਼ ਵੱਲੋਂ ਬਚਾਅ ਦੇ ਲਈ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਕੁਝ ਦੇਸ਼ ਅਜਿਹੇ ਵੀ ਹਨ ਜਿੱਥੇ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਲਈ ਭਾਰੀ ਜੁਰਮਾਨਾ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।

Saudi Arabia travel ban rules
Saudi Arabia travel ban rules

ਇਸੇ ਵਿਚਾਲੇ ਸਾਊਦੀ ਪਬਲਿਕ ਪ੍ਰੌਸੀਕਿਊਸ਼ਨ ਦਫਤਰ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਯਾਤਰਾ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ‘ਤੇ ਭਾਰੀ ਜੁਰਮਾਨਾ ਲਗਾਏਗਾ ।

ਇਹ ਵੀ ਪੜ੍ਹੋ: Tokyo Olympics: ਭਾਰਤ ਦਾ ਗੋਲਡ ਜਿੱਤਣ ਦਾ ਸੁਪਨਾ ਟੁੱਟਿਆ, ਹਾਕੀ ਸੈਮੀਫਾਈਨਲ ਮੁਕਾਬਲੇ ‘ਚ ਬੈਲਜੀਅਮ ਨੇ 5-2 ਨਾਲ ਦਿੱਤੀ ਮਾਤ

ਦਰਅਸਲ, ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਵਾਲੇ ਦੇਸ਼ਾਂ ਦੀ ਯਾਤਰਾ ਕਰਨ ‘ਤੇ ਯਾਤਰੀਆਂ ਨੂੰ ਜੁਰਮਾਨੇ ਦੇ ਰੂਪ ਵਿੱਚ 133,323 ਡਾਲਰ ਯਾਨੀ ਕਿ 1 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ । ਨਿਯਮਾਂ ਅਨੁਸਾਰ ਇਸੇ ਤਰ੍ਹਾਂ ਦਾ ਜੁਰਮਾਨਾ ਆਵਾਜਾਈ ਸੰਚਾਲਕਾਂ ਅਤੇ ਮਾਲਕਾਂ ‘ਤੇ ਵੀ ਲਗਾਇਆ ਜਾਵੇਗਾ ।

Saudi Arabia travel ban rules
Saudi Arabia travel ban rules

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਇੱਕ ਟਵੀਟ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਯਾਤਰੀਆਂ ਖ਼ਿਲਾਫ਼ ਗੰਭੀਰ ਸਜ਼ਾ ਦੇ ਉਪਾਅ ਕੀਤੇ ਜਾਣਗੇ, ਜਿਨ੍ਹਾਂ ਨੇ ਸਾਊਦੀ ਅਰਬ ਦੀ ਕੋਰੋਨਾ ਯਾਤਰਾ ਪਾਬੰਦੀ ਸੂਚੀ ਵਿੱਚ ਸ਼ਾਮਿਲ ਕਿਸੇ ਵੀ ਦੇਸ਼ ਦਾ ਯਾਤਰਾ ਕੀਤੀ ਹੋਵੇਗੀ।

ਇਹ ਵੀ ਪੜ੍ਹੋ: ਅਟਾਰੀ ਬਾਰਡਰ ‘ਤੇ ਲਹਿਰਾਏਗਾ ਏਸ਼ੀਆ ਦਾ ਸਭ ਤੋਂ ਉੱਚਾ ਤਿਰੰਗਾ, NHAI ਨੇ 100 ਫੁੱਟ ਉੱਚਾ ਕਰਨ ਦੀ ਮੰਗੀ ਮਨਜ਼ੂਰੀ

ਦੱਸ ਦੇਈਏ ਕਿ ਇਸ ਤੋਂ ਇਲਾਵਾ ਸਾਊਦੀ ਅਰਬ ਨੇ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਕੋਰੋਨਾ ਵਾਇਰਸ ਦੀ ਰੈੱਡ ਲਿਸਟ ਵਿੱਚ ਸ਼ਾਮਿਲ ਦੇਸ਼ਾਂ ਦੀ ਯਾਤਰਾ ਕੀਤੀ ਤਾਂ ਉਨ੍ਹਾਂ ‘ਤੇ 3 ਸਾਲ ਲਈ ਯਾਤਰਾ ਕਰਨ ‘ਤੇ ਪਾਬੰਦੀ ਲਗਾਈ ਜਾਵੇਗੀ । ਸਾਊਦੀ ਅਰਬ ਨੇ ਇਹ ਚੇਤਾਵਨੀ ਕੋਰੋਨਾ ਦੇ ਨਵੇਂ ਵੈਰੀਐਂਟ ਦੇ ਫੈਲਣ ਤੋਂ ਬਾਅਦ ਉਸ ਦੇ ਪ੍ਰਸਾਰ ‘ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਦਿੱਤੀ । ਅਜਿਹੇ ਸਾਊਦੀ ਨਾਗਰਿਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਸ਼ਾਮਿਲ ਹੈ। ਰੈੱਡ ਲਿਸਟ ਵਿੱਚ ਸ਼ਾਮਿਲ ਦੇਸ਼ਾਂ ਵਿੱਚ ਭਾਰਤ, ਪਾਕਿਸਤਾਨ, ਸੰਯੁਕਤ ਅਰਬ ਅਮੀਰਾਤ ਆਦਿ ਦੇਸ਼ ਸ਼ਾਮਿਲ ਹਨ।

ਇਹ ਵੀ ਦੇਖੋ: Big Breaking : EX-DGP Sumedh Singh Saini ਦੇ ਘਰ ਬਾਹਰ ਵੱਡੀ ਗਿਣਤੀ ‘ਚ ਪਹੁੰਚੀ Punjab Police

The post ਇਸ ਦੇਸ਼ ‘ਚ ਹੁਣ ਯਾਤਰਾ ਨਿਯਮ ਤੋੜਨਾ ਪਵੇਗਾ ਮਹਿੰਗਾ, ਲੱਗੇਗਾ 1 ਕਰੋੜ ਰੁਪਏ ਦਾ ਜੁਰਮਾਨਾ appeared first on Daily Post Punjabi.



source https://dailypost.in/news/international/saudi-arabia-travel-ban-rules/
Previous Post Next Post

Contact Form