ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 78 ਮਾਮਲੇ ਦਰਜ ਕੀਤੇ ਗਏ, ਜਦਕਿ ਇੱਕ ਮਰੀਜ਼ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 55 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 599758 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 582891 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 533 ਮਾਮਲੇ ਅਜੇ ਵੀ ਐਕਟਿਵ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪੁਲਿਸ ਅਧਿਕਾਰੀਆਂ ਸਣੇ 152 ਨੂੰ 15 ਅਗਸਤ ਨੂੰ ਦਿੱਤਾ ਜਾਵੇਗਾ ‘ਕੇਂਦਰੀ ਗ੍ਰਹਿ ਮੰਤਰੀ ਪਦਕ’
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16334 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 35 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 2 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
The post ਪੰਜਾਬ ‘ਚ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 78 ਨਵੇਂ ਮਾਮਲੇ, ਹੋਈ ਇੱਕ ਮੌਤ appeared first on Daily Post Punjabi.
source https://dailypost.in/news/seventy-eight-new-cases/
Sport:
Corona Virus