ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 3 ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਦੀ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।

three arrested for attempting
three arrested for attempting

ਪੁਲਿਸ ਨੇ ਦੱਸਿਆ ਕਿ ਮੁੱਖ ਮੰਤਰੀ ਵੀਰਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ਸ਼ਿਆਮਾਪ੍ਰਸਾਦ ਮੁਖਰਜੀ ਲੇਨ ਦੇ ਕੋਲ ਸ਼ਾਮ ਦੀ ਸੈਰ ਲਈ ਗਏ ਸਨ ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਉਨ੍ਹਾਂ ਦੇ ਸੁਰੱਖਿਆ ਘੇਰੇ ਵਿੱਚ ਦਾਖਲ ਹੋਏ। ਜਿਵੇਂ ਹੀ ਕਾਰ ਦੇਬ ਦੇ ਕੋਲੋਂ ਲੰਘੀ, ਉਹ ਤੇਜ਼ੀ ਨਾਲ ਇੱਕ ਪਾਸੇ ਹੋ ਗਏ ਅਤੇ ਇਸ ਘਟਨਾ ਵਿੱਚ ਉਨ੍ਹਾਂ ਦੇ ਇੱਕ ਸੁਰੱਖਿਆ ਕਰਮਚਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੁੱਖ ਮੰਤਰੀ ਦੇ ਸੁਰੱਖਿਆ ਦਸਤੇ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋਏ। ਹਾਲਾਂਕਿ ਬਾਅਦ ਵਿੱਚ, Kerchaumuhani ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੱਡੀ ਜ਼ਬਤ ਕਰ ਲਈ ਗਈ। ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਪੀਪੀ ਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੇ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : Tokyo Olympics : ਅਦਿਤੀ ਅਸ਼ੋਕ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਸ਼ੰਸਾ, ਕਹੀ ਇਹ ਗੱਲ

ਸਹਾਇਕ ਸਰਕਾਰੀ ਵਕੀਲ ਵਿਦਯੁਤ ਸੂਤਰਧਰ ਨੇ ਦੱਸਿਆ ਕਿ ਤਿੰਨਾਂ ਦੋਸ਼ੀਆਂ ਦੀ ਉਮਰ ਵੀਹ ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਦੇ ਇਰਾਦਿਆਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਨੇ ਕਿਹਾ, “ਅਸੀਂ ਦੋਸ਼ੀਆਂ ਤੋਂ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਨੂੰ 19 ਅਗਸਤ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਇਰਾਦੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰੇਗੀ।”

ਇਹ ਵੀ ਦੇਖੋ : Bikram Majithia ਦੇ ਕਰੀਬੀ Akalidal Leader Vicky Middukhera ਨੂੰ ਘੇਰਾ ਪਾ ਕਰਤਾ ਵੱਡਾ ਕਾਂਡ, Live ਤਸਵੀਰਾਂ

The post ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 3 ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.



Previous Post Next Post

Contact Form