ਕਿਸਾਨਾਂ ਦੀ ਸੰਸਦ ਨੇ ਪਾਸ ਕੀਤਾ ਸਰਕਾਰ ਵਿਰੁੱਧ ‘ਅਵਿਸ਼ਵਾਸ’ ਮਤਾ, ਕਿਹਾ – ‘ਕਿਸਾਨਾਂ ਦੀਆਂ ਮੰਗਾਂ ਨਹੀਂ ਹੋਈਆਂ ਪੂਰੀਆਂ’

ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੁਆਰਾ ਆਯੋਜਿਤ ‘ਕਿਸਾਨ ਸੰਸਦ’ ਵਿੱਚ ਤਿੰਨ ਵਿਵਾਦਤ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਲਈ ਸ਼ੁੱਕਰਵਾਰ ਨੂੰ ਸਰਕਾਰ ਦੇ ਖਿਲਾਫ ਇੱਕ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਇਹ ਜਾਣਕਾਰੀ ਦਿੱਤੀ ਹੈ।

kisan sansad passes no confidence motion
kisan sansad passes no confidence motion

ਐਸਕੇਐਮ ਨੇ ਕਿਹਾ, “ਸਰਕਾਰ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਲਿਆਂਦਾ ਗਿਆ ਸੀ। ਇਹ ਪ੍ਰਸਤਾਵ ਇਸ ਤੱਥ ‘ਤੇ ਅਧਾਰਿਤ ਸੀ ਕਿ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਦੇ ਬਾਵਜੂਦ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਸਰਕਾਰ ਕਿਸਾਨ ਵਿਰੋਧੀ ਕਦਮ ਚੁੱਕ ਰਹੀ ਹੈ।”

ਇਹ ਵੀ ਪੜ੍ਹੋ : ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਸਭ ਦਾ ਦਿਲ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ Sjoerd Marijne ਨੇ ਦਿੱਤਾ ਅਸਤੀਫਾ, ਜਾਣੋ ਕਿਉਂ

ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਏਕਤਾ ਪ੍ਰਗਟ ਕਰਨ ਲਈ ਸ਼ੁੱਕਰਵਾਰ ਦੁਪਹਿਰ ਨੂੰ ਜੰਤਰ -ਮੰਤਰ ਪਹੁੰਚੇ। ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ‘ਕਿਸਾਨ ਸੰਸਦ’ ਵਿੱਚ ਹਿੱਸਾ ਲੈਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਨੂੰ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ ਹੈ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਜ਼ੋਰ ਦਿੱਤਾ ਹੈ।

ਇਹ ਵੀ ਦੇਖੋ : ਬਾਰ-ਬਾਰ ਦਿੱਲੀ ਮਾਡਲ ਦੀ ਦੁਹਾਈ ਦੇ ਰਹੀ AAP- ਪਰ ਦਿੱਲੀ ਦੀਆਂ ਬੀਬੀਆਂ ਨੇ ਭੁਗਤ ਸਵਾਰ ਦਿੱਤੀ ਕੇਜਰੀਵਾਲ ਦੀ ਸਰਕਾਰ

The post ਕਿਸਾਨਾਂ ਦੀ ਸੰਸਦ ਨੇ ਪਾਸ ਕੀਤਾ ਸਰਕਾਰ ਵਿਰੁੱਧ ‘ਅਵਿਸ਼ਵਾਸ’ ਮਤਾ, ਕਿਹਾ – ‘ਕਿਸਾਨਾਂ ਦੀਆਂ ਮੰਗਾਂ ਨਹੀਂ ਹੋਈਆਂ ਪੂਰੀਆਂ’ appeared first on Daily Post Punjabi.



Previous Post Next Post

Contact Form