ਅਫਗਾਨਿਸਤਾਨ ਵਿੱਚ ਪੈਦਾ ਹੋਏ ਸੰਕਟ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਦੇਸ਼ ਨੂੰ ਸੰਬੋਧਿਤ ਕੀਤਾ। ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਅਫਗਾਨਿਸਤਾਨ ਤੋਂ ਆਪਣੇ ਦੇਸ਼ ਦੀਆਂ ਫੌਜਾਂ ਵਾਪਸ ਬੁਲਾਉਣ ਦੇ ਫੈਸਲੇ ਦਾ ਸਖਤ ਤਰੀਕੇ ਨਾਲ ਬਚਾਅ ਕੀਤਾ ।
ਇਸ ਦੇ ਨਾਲ ਹੀ ਉਨ੍ਹਾਂ ਨੇ ਤਾਲਿਬਾਨ ਨੂੰ ਕਿਸੇ ਵੀ ਗਲਤਫਹਿਮੀ ਵਿੱਚ ਨਾ ਰਹਿਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤਾਲਿਬਾਨ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਉਸਨੂੰ ਇਸਦੇ ਵਿਨਾਸ਼ਕਾਰੀ ਨਤੀਜੇ ਭੁਗਤਣੇ ਪੈਣਗੇ।
ਇਹ ਵੀ ਪੜ੍ਹੋ: ਕਾਬੁਲ ਹਵਾਈ ਅੱਡੇ ਦੀ ਸੁਰੱਖਿਆ ਲਈ ਅਮਰੀਕਾ ਭੇਜੇਗਾ ਆਪਣੇ 1000 ਹੋਰ ਸੈਨਿਕ
ਦਰਅਸਲ, ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤਾਲਿਬਾਨ ਅਜਿਹਾ ਕੁਝ ਕਰਨ ਦੀ ਹਿੰਮਤ ਕਰਦਾ, ਤਾਂ ਸਾਡੀ ਪ੍ਰਤੀਕ੍ਰਿਆ ਇੰਨੀ ਤੇਜ਼ ਅਤੇ ਸ਼ਕਤੀਸ਼ਾਲੀ ਹੋਵੇਗੀ ਕਿ ਉਸਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ।
ਬਾਇਡਨ ਨੇ ਕੰਧਾਰ ਤੋਂ ਲੈ ਕੇ ਕਾਬੁਲ ਤੱਕ ਕਬਜ਼ਾ ਜਮਾ ਚੁੱਕੇ ਤਾਲਿਬਾਨ ਤੋਂ ਕਾਬੁਲ ਹਵਾਈ ਅੱਡੇ ਰਾਹੀਂ ਅਮਰੀਕੀ ਡਿਪਲੋਮੈਟਾਂ ਅਤੇ ਹੋਰਾਂ ਦੀ ਸੁਰੱਖਿਅਤ ਵਾਪਸੀ ਦੀ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਪੈਦਾ ਕਰਨ ਦੀ ਹਿਦਾਇਤ ਦਿੱਤੀ । ਇਸ ਤੋਂ ਅੱਗੇ ਬਾਇਡਨ ਨੇ ਕਿਹਾ ਕਿ ਜੇ ਲੋੜ ਪਈ ਤਾਂ ਅਸੀਂ ਆਪਣੇ ਲੋਕਾਂ ਦੀ ਰੱਖਿਆ ਲਈ ਭਿਆਨਕ ਤਾਕਤ ਨਾਲ ਜਵਾਬ ਦੇਵਾਂਗੇ ।
ਇਹ ਵੀ ਪੜ੍ਹੋ: ਅਫਗਾਨਿਸਤਾਨ ਤੋਂ ਬਾਅਦ ਹੁਣ ਮਲੇਸ਼ੀਆ ‘ਚ ਡਿਗੀ ਸਰਕਾਰ, PM ਮੋਹੀਉਦੀਨ ਯਾਸੀਨ ਨੇ ਦਿੱਤਾ ਅਸਤੀਫਾ
ਦੱਸ ਦੇਈਏ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਸਥਿਤੀ ‘ਤੇ ਬਾਈਡਨ ਨੇ ਕਿਹਾ ਕਿ ਉਹ ਅਜਿਹੀ ਸਥਿਤੀ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਨੇ ਤਾਲਿਬਾਨ ਦੇ ਸੱਤਾ ਵਿੱਚ ਵਾਪਸੀ ਤੋਂ ਬਾਅਦ ਵੀ ਮਹਿਲਾਵਾਂ ਦੇ ਅਧਿਕਾਰਾਂ ‘ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਬਾਇਡਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਬਹੁਤ ਸਾਰੀਆਂ ਆਲੋਚਨਾਵਾਂ ਤੇ ਹਮਲਿਆਂ ਦੇ ਬਾਵਜੂਦ ਅਮਰੀਕਾ ਆਪਣੀ ਫੌਜ ਦੀ ਵਾਪਸੀ ਦੇ ਫੈਸਲੇ ‘ਤੇ ਕਾਇਮ ਹੈ।
The post ਜੋ ਬਾਇਡਨ ਦੀ ਤਾਲਿਬਾਨ ਨੂੰ ਚੇਤਾਵਨੀ, ਕਿਹਾ-” ਜੇ ਕਿਸੇ ਵੀ ਅਮਰੀਕੀ ਨੂੰ ਨੁਕਸਾਨ ਪਹੁੰਚਾਇਆ ਤਾਂ ਭੁਗਤਣੇ ਪੈਣਗੇ ਭਿਆਨਕ ਨਤੀਜੇ” appeared first on Daily Post Punjabi.
source https://dailypost.in/news/international/biden-warns-taliban/