ਗਾਇਕ ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ ਐਤਵਾਰ ਨੂੰ

rajvir jawanda’s father’s final : ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਪਿਤਾ 14 ਅਗਸਤ 2021 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਹਾਲ ਹੀ ‘ਚ ਉਹਨਾਂ ਨੇ ਆਪਣੇ ਪਿਤਾ ਦੀ ਅੰਤਿਮ ਅਰਦਾਸ ਦੀ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਇੱਕ ਵੇਰਵਾ ਸਾਂਝਾ ਕੀਤਾ ਹੈ। ਉਹਨਾਂ ਲਿਖਿਆ,” ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥”

ਆਪ ਸਭ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਉਹਨਾਂ ਦੇ ਪੂਜਨੀਕ ਪਿਤਾ ਸ.ਕਰਮ ਸਿੰਘ ਜਵੰਦਾ ਆਪਣੀ ਸੰਸਾਰਿਕ ਯਾਤਰਾ ਸਮਾਪਤ ਕਰਕੇ 14.08.2021 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਮਿਤੀ 22.08.2021 ਨੂੰ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਪੋਨਾ ਤਹਿ.ਜਗਰਾਓਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ। ਆਪ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨਾ ਜੀ।

ਜਾਣਕਾਰੀ ਲਈ ਦੱਸ ਦੇਈਏ ਦਰਅਸਲ ਉਸਦੇ ਪਿਤਾ ਦੀ ਅਚਾਨਕ ਮੌਤ ਹੋ ਗਈ ਸੀ। ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਕਿਸਾਨ ਮੋਰਚੇ ਲਈ ਮੰਚ ‘ਤੇ ਲੋਕਾਂ ਨੂੰ ਉਤਸ਼ਾਹਤ ਕਰਦੇ ਹੋਏ ਆਪਣੇ ਪਿਤਾ ਦੇ ਅਚਾਨਕ ਦਿਹਾਂਤ ਬਾਰੇ ਜਾਣ ਕੇ ਹੈਰਾਨ ਕਰ ਦਿੱਤਾ। ਸੂਤਰਾਂ ਅਨੁਸਾਰ ਜਗਰਾਓਂ ਦੇ ਨੇੜਲੇ ਪਿੰਡ ਪੋਨਾ ਦੇ ਰਹਿਣ ਵਾਲੇ ਰਾਜਵੀਰ ਦੇ ਪਿਤਾ ਦੀ ਮੌਤ ਦਾ ਕਾਰਨ ਜਿਗਰ ਦੀ ਲਾਗ ਦੱਸਿਆ ਜਾ ਰਿਹਾ ਹੈ। ਉਹ ਲੰਬੇ ਸਮੇਂ ਤੋਂ ਜਿਗਰ ਨਾਲ ਜੁੜੀ ਬਿਮਾਰੀ ਤੋਂ ਪੀੜਤ ਸਨ। ਉਹ ਲਗਭਗ 62 ਸਾਲਾਂ ਦੇ ਸਨ।

ਇਹ ਵੀ ਦੇਖੋ : ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….

The post ਗਾਇਕ ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ ਐਤਵਾਰ ਨੂੰ appeared first on Daily Post Punjabi.



source https://dailypost.in/news/entertainment/rajvir-jawandas-fathers-final/
Previous Post Next Post

Contact Form