ਕੀ ਸੈਣੀ ਨੇ ਖੁਦ ਦਿੱਤੀ ਗ੍ਰਿਫ਼ਤਾਰੀ ?

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੀਤੀ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਯੂਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ । ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਤੇ ਇੱਕ ਹੋਰ ਐਫਆਈਆਰ ਦੇ ਸੰਬੰਧ ਵਿੱਚ, ਜਿਸਦੀ ਸਮਗਰੀ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਅਨੁਸਾਰ ਸੈਣੀ ਆਪਣੇ ਆਪ ਰਾਤ 8 ਵਜੇ ਬਿਓਰੋ ਦੇ ਦਫਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਉਸਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸਦੀ ਗ੍ਰਿਫਤਾਰੀ ਤੋਂ ਬਾਅਦ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ।



source https://punjabinewsonline.com/2021/08/19/%e0%a8%95%e0%a9%80-%e0%a8%b8%e0%a9%88%e0%a8%a3%e0%a9%80-%e0%a8%a8%e0%a9%87-%e0%a8%96%e0%a9%81%e0%a8%a6-%e0%a8%a6%e0%a8%bf%e0%a9%b1%e0%a8%a4%e0%a9%80-%e0%a8%97%e0%a9%8d%e0%a8%b0%e0%a8%bf%e0%a9%9e/
Previous Post Next Post

Contact Form