ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ

ਨਵੀਂ ਦਿੱਲੀ : ਪਿਛਲੇ ਸਾਲ ਤੋਂ ਬੰਦ ਪਏ ਸਿੱਖਾਂ ਦੇ ਧਾਰਮਿਕ ਸਥਾਨ ਕਰਤਾਰਪੁਰ ਕਾਰੀਡੋਰ ਨੂੰ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਪਰ ਸਭ ਪਾਬੰਦੀਆਂ ਹਟਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਖੋਲ੍ਹਿਆ ਨਹੀਂ ਜਾ ਰਿਹਾ। ਸਰਕਾਰ ਨੇ ਇਸ ਦਾ ਜਵਾਬ ਦਿੰਦੇ ਹੋਏ ਇਸ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ।

Government blames Pakistan
Government blames Pakistan

ਸਰਕਾਰ ਨੇ ਲੋਕ ਸਭਾ ਨੂੰ ਦੱਸਿਆ ਕਿ ਅਪ੍ਰੈਲ ਵਿੱਚ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ ਹੈ।

Government blames Pakistan
Government blames Pakistan

ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਇੱਕ ਸਵਾਲ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ (ਐਮਓਐਸ) ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਕੋਵਿਡ -19 ਮਹਾਂਮਾਰੀ ਦੇ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ।

ਮੰਤਰੀ ਨੇ ਅੱਗੇ ਕਿਹਾ ਇਸ ਤੋਂ ਇਲਾਵਾ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਅਤੇ ਸੰਚਾਲਨ ਕੇਂਦਰ (ਐਨਸੀਓਸੀ) ਨੇ ਅਪ੍ਰੈਲ 2021 ਤੋਂ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ।

Government blames Pakistan
Government blames Pakistan

ਭਾਰਤ ਨੇ 24 ਅਕਤੂਬਰ 2019 ਨੂੰ ਪਾਕਿਸਤਾਨ ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਸਨ। ਇਸ ਸਮਝੌਤੇ ਦੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਸਾਲ ਭਰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਹੈ।

ਇਹ ਵੀ ਪੜ੍ਹੋ : ਸਮਰਾਲਾ ‘ਚ ਲੁੱਟ ਦੀ ਵੱਡੀ ਵਾਰਦਾਤ- ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਮੁਲਾਜ਼ਮਾਂ ਤੋਂ ਲੁੱਟੇ 16.94 ਲੱਖ ਰੁਪਏ

ਦੱਸ ਦੇਈਏ ਕਿ ਬੀਤੇ ਸਾਲ ਕੋਰੋਨਾ ਮਹਾਮਾਰੀ ਕਰਕੇ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲੀ ਲਹਿਰ ਤੋਂ ਬਾਅਦ ਵੀ ਲਗਭਗ ਸਾਰੀਆਂ ਪਾਬੰਦੀਆਂ ਚੁੱਕੇ ਜਾਣ ਤੋਂ ਬਾਅਦ ਵੀ ਇਸ ਨੂੰ ਨਹੀਂ ਖੋਲ੍ਹਿਆ ਗਿਆ। ਕਈ ਧਾਰਮਿਕ ਸ਼ਖਸੀਅਤਾਂ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਪ੍ਰਧਾਨ ਮੰਤਰੀ ਮੋਦੀ ਨੂੰ ਕਰ ਰਹੀਆਂ ਹਨ।

The post ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ appeared first on Daily Post Punjabi.



Previous Post Next Post

Contact Form