ਅੰਮ੍ਰਿਤਸਰ : ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਪੰਜਾਬ ਲਈ ਕਿਹਾ ਗਿਆ ਸੀ ਕਿ ਪੰਜਾਬ ਵੱਸਦਾ ਗੁਰਾਂ ਦੇ ਨਾਂ ਉਸ ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮਚੀ ਹੋਈ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਪੱਛਮੀ ਤੋਂ ਆਗੂ ਰਾਜੀਵ ਭਗਤ ਅਤੇ ਵਰੁਣ ਰਾਣਾ ਵੱਲੋਂ ਕੀਤਾ ਗਿਆ ਅਤੇ ਰਾਜੀਵ ਭਗਤ ਦੀ ਅਗਵਾਈ ਹੇਠ ਹਲਕਾ ਪੱਛਮੀ ਵਿਚ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਚੌਂਕ ਵਾਲਮੀਕਿ ਰਾਮਤੀਰਥ ਰੋਡ ਤੋਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਮਾਰਚ ਕਢਿਆ ਜਿਸ ਵਿੱਚ ਭਾਰੀ ਸੰਖਿਆ ਵਿੱਚ ਨੌਜਵਾਨ ਪਹੁੰਚੇ ਅਤੇ ਮੋਟਰਸਾਈਕਲਾਂ ਤੇ ਵਿਸ਼ਾਲ ਕਾਫ਼ਿਲੇ ਦੇ ਰੂਪ ਵਿੱਚ ਇੰਡੀਆ ਗੇਟ ਛੇਹਰਟਾ ਵਿਖੇ ਸਮਾਪਤੀ ਕੀਤੀ ਅਤੇ ਲੋਕਾਂ ਨੇ ਸ਼ਾਮ ਸਿੰਘ ਜੀ ਅਟਾਰੀ ਵਾਲੇ ਦੇ ਬੁੱਤ ਤੇ ਸਹੁੰ ਚੁੱਕੀ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਨਸ਼ੇ ਦੇ ਖਾਤਮੇ ਵਾਸਤੇ ਹਰ ਜ਼ਰੂਰੀ ਕਦਮ ਚੁੱਕਾਂਗੇ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਜਾਗਰੂਕ ਕਰਾਂਗੇ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਛਮੀ ਹਲਕੇ ਦੇ ਇੰਚਾਰਜ ਰਾਜੀਵ ਭਗਤ ਨੇ ਰਵਾਇਤੀ ਪਾਰਟੀਆਂ ਦੇ ਤਿੱਖੇ ਹਮਲੇ ਕਰਦੇ ਹੋਇਆਂ ਕਿਹਾ ਕਿ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਸ਼ੇ ਦੀ ਭੇਟ ਚੜ੍ਹ ਰਹੀਆ ਹਨ।

ਸਰਕਾਰ ਇਸ ਮਸਲੇ ‘ਤੇ ਅਜੇ ਤੱਕ ਪੂਰੀ ਤਰ੍ਹਾ ਫੇਲ੍ਹ ਹੋਈ ਹੈ ਕਿਉਂਕਿ ਜਿਨ੍ਹਾਂ ਨੇ ਨਸ਼ਾ ਰੋਕਣਾ ਸੀ ਉਹ ਹੀ ਨਸ਼ੇ ਦੇ ਸੌਦਾਗਰ ਬਣੇ ਹੋਏ ਹਨ। ਉਨ੍ਹਾਂ ਕਿਹਾ ਪੰਜਾਬ ਵਿੱਚ ਵੱਧ ਰਿਹਾ ਨਸ਼ਾ ਇਕ ਬਹੁਤ ਵੱਡੇ ਖ਼ਤਰੇ ਦੀ ਘੰਟੀ ਹੈ ਅਤੇ ਸਾਜ਼ਿਸ਼ ਦੇ ਤਹਿਤ ਪੰਜਾਬ ਦੀ ਨੌਜਵਾਨੀ ਖ਼ਤਮ ਕੀਤੀ ਜਾ ਰਹੀ ਹੈ ਉਨ੍ਹਾਂ ਰਵਾਇਤੀ ਪਾਰਟੀਆਂ ਤੇ ਹਮਲਾ ਕਰਦਿਆਂ ਹੋਇਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕੀ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਅੱਜ ਸਾਢੇ ਚਾਰ ਸਾਲ ਹੋ ਗਏ ਹਨ ਪਰ ਨਸ਼ਾ ਪਹਿਲਾਂ ਵਾਂਗੂੰ ਹੀ ਬਰਕਰਾਰ ਹੈ ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਦੀਆਂ ਮਿਲੀਭੁਗਤ ਤੋਂ ਬਿਨਾਂ ਨਸ਼ਾ ਨਹੀਂ ਵਿਕ ਸਕਦਾ।

ਇਸ ਮੌਕੇ ਆਪ ਆਗੂ ਵਰੁਣ ਰਾਣਾ ਨੇ ਕਿਹਾ ਕਿ ਪੰਜਾਬ ਦੀਆ ਰਿਵਾਇਤੀ ਪਾਰਟੀਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਵਿਚ 300 ਯੂਨਿਟ ਫ੍ਰੀ ਬਿਜਲੀ ਦੇਣ ਦੇ ਬਿਆਨ ਤੌ ਬੌਖਲਾਹਟ ਵਿਚ ਉਟਪਟਾੰਗ ਬਿਆਨ ਦੇ ਰਹੀਆ ਹਨ ਸੁਖਬੀਰ ਬਾਦਲ ਵਲੌ 400 ਯੂਨਿਟ ਫ੍ਰੀ ਅਤੇ ਸਿੱਧੂ ਵਲੋਂ 3 ਰੁਪਏ ਯੂਨਿਟ ਬਿਜਲੀ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ ਜੇਕਰ ਕਾਗਰਸ਼ ਨੇ 3 ਰੁਪਏ ਯੂਨਿਟ ਬਿਜਲੀ ਦੇਣੀ ਹੈ ਤੇ ਹੁਣੇ ਦੇਵੇ ਕਿਉਕਿ ਪੰਜਾਬ ਵਿਚ ਉਹਨਾ ਦੀ ਸਰਕਾਰ ਚਲ ਰਹੀ ਹੈ।ਇਹ ਸਿਰਫ ਲੌਕਾ ਨੂੰ ਚੌਣਾ ਵਿਚ ਉਲਝਾਉਣ ਦੀ ਇਹਨਾ ਰਿਵਾਇਤੀ ਪਾਰਟੀਆਂ ਦੀ ਸਾਜਿਸ਼ ਹੈ।
The post ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਫ਼ੇਲ੍ਹ : ਰਾਜੀਵ ਭਗਤ appeared first on Daily Post Punjabi.
source https://dailypost.in/news/punjab/majha/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a8%b8%e0%a8%bc%e0%a8%bf%e0%a8%86%e0%a8%82-%e0%a8%a4%e0%a9%87-%e0%a8%a0%e0%a9%b1%e0%a8%b2/