Honey Singh ‘ਤੇ ਲੱਗਾ ਘਰੇਲੂ ਹਿੰਸਾ ਦਾ ਦੋਸ਼, ਪਤਨੀ ਸ਼ਾਲਿਨੀ ਤਲਵਾਰ ਦੇ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅਦਾਲਤ ਨੇ ਚੁੱਕਿਆ ਇਹ ਕਦਮ

Honey Singh wife case: ਪ੍ਰਸਿੱਧ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਹੁਣ ਮੁਸੀਬਤਾਂ ਵਿੱਚ ਘਿਰੇ ਹੋਏ ਜਾਪਦੇ ਹਨ। ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਉਨ੍ਹਾਂ ਦੇ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ।

Honey Singh wife case
Honey Singh wife case

ਜਿਸ ਤੋਂ ਬਾਅਦ ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਨੋਟਿਸ ਲੈਂਦਿਆਂ ਨੋਟਿਸ ਵੀ ਜਾਰੀ ਕੀਤਾ ਹੈ ਅਤੇ ਹਨੀ ਸਿੰਘ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਹਨੀ ਸਿੰਘ ਦੀ ਪਤਨੀ ਨੇ ਪਟੀਸ਼ਨ ਦਾਇਰ ਕਰਕੇ ਪਤੀ ‘ਤੇ ਸਰੀਰਕ ਹਿੰਸਾ ਤੋਂ ਲੈ ਕੇ ਮਾਨਸਿਕ ਪਰੇਸ਼ਾਨੀ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਉਨ੍ਹਾਂ ਨੇ ਸਾਂਝੀ ਜਾਇਦਾਦ ਵੇਚਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

ਯੋ ਯੋ ਹਨੀ ਸਿੰਘ ਇੱਕ ਬਾਲੀਵੁੱਡ ਗਾਇਕ, ਰੈਪਰ ਹਨ, ਜੋ ਹਨੀ ਸਿੰਘ ਦੇ ਰੂਪ ਵਿੱਚ ਇੰਡਸਟਰੀ ਵਿੱਚ ਮਸ਼ਹੂਰ ਹੈ ਪਰ ਉਸਦਾ ਅਸਲੀ ਨਾਮ ਹਦੀਸ਼ ਸਿੰਘ ਹੈ। ਇਸ ਦੇ ਨਾਲ ਹੀ ਗਾਇਕ ਦੇ ਖਿਲਾਫ ਕੇਸ ਤੀਸ ਹਜ਼ਾਰੀ ਅਦਾਲਤ ਵਿੱਚ ਪਹੁੰਚ ਗਿਆ ਹੈ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਦੀ ਤਰਫੋਂ ਦਾਇਰ ਪਟੀਸ਼ਨ ਨੂੰ ਅੱਜ ਮੈਜਿਸਟ੍ਰੇਟ ਦੇ ਸਾਹਮਣੇ ਰੱਖਿਆ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕਰਕੇ ਹਨੀ ਸਿੰਘ ਤੋਂ ਜਵਾਬ ਤਲਬ ਕੀਤਾ ਹੈ। ਉਨ੍ਹਾਂ ਨੂੰ ਜਵਾਬ ਦੇਣ ਲਈ 28 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਹਨੀ ਸਿੰਘ ਨੂੰ ਸੰਯੁਕਤ ਜਾਇਦਾਦ ਨਾ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਹਨੀ ਸਿੰਘ ਨੇ 2011 ਵਿੱਚ ਸ਼ਾਲਿਨੀ ਤਲਵਾਰ ਨਾਲ ਵਿਆਹ ਕੀਤਾ ਸੀ। ਇਸ ਤੋਂ ਪਹਿਲਾਂ ਦੋਵੇਂ ਕਈ ਸਾਲਾਂ ਤੋਂ ਦੋਸਤ ਸਨ। ਇਹ ਵਿਆਹ ਦਿੱਲੀ ਵਿੱਚ ਹੋਇਆ, ਉਹ ਵੀ ਪੂਰੇ ਸਿੱਖ ਰੀਤੀ ਰਿਵਾਜ਼ਾਂ ਨਾਲ। ਦੋਵਾਂ ਵਿਚਾਲੇ ਕਦੇ ਵੀ ਕਿਸੇ ਵਿਵਾਦ ਦੀ ਖ਼ਬਰ ਨਹੀਂ ਸੀ ਪਰ ਹੁਣ ਅਚਾਨਕ ਉਨ੍ਹਾਂ ਦੀ ਪਤਨੀ ਨੇ ਹਨੀ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਹਨ। ਹਨੀ ਸਿੰਘ ਨੇ ਕਈ ਮਿਉਜ਼ਿਕ ਐਲਬਮਾਂ ਰਿਲੀਜ਼ ਕੀਤੀਆਂ ਹਨ ਅਤੇ ਬਾਲੀਵੁੱਡ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

The post Honey Singh ‘ਤੇ ਲੱਗਾ ਘਰੇਲੂ ਹਿੰਸਾ ਦਾ ਦੋਸ਼, ਪਤਨੀ ਸ਼ਾਲਿਨੀ ਤਲਵਾਰ ਦੇ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅਦਾਲਤ ਨੇ ਚੁੱਕਿਆ ਇਹ ਕਦਮ appeared first on Daily Post Punjabi.



Previous Post Next Post

Contact Form