ਕਿਸਾਨ ਅੰਦੋਲਨ ਨੂੰ 1 ਸਾਲ ਹੋਇਆ ਪੂਰਾ, CM ਕੇਜਰੀਵਾਲ ਨੇ ਟਵੀਟ ਕਰ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ । ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ ।

Arvind kejriwal on farmers protest
Arvind kejriwal on farmers protest

ਇਸੇ ਵਿਚਾਲੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੌਸਲੇ ਨੂੰ ਸਲਾਮ ਕੀਤਾ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਇੱਕ ਟਵੀਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁੰਬਈ ਅੱਤਵਾਦੀ ਹਮਲੇ ਨੂੰ ਹੋਏ 13 ਸਾਲ ਪੂਰੇ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਸੀਨੀਅਰ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਿਸ ਵਿੱਚ ਉਨ੍ਹਾਂ ਲਿਖਿਆ,”ਅੱਜ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਕਿਸਾਨਾਂ ਨੇ ਇਸ ਇਤਿਹਾਸਕ ਅੰਦੋਲਨ ਦੌਰਾਨ ਗਰਮੀ-ਠੰਡ, ਮੀਂਹ-ਝੱਖੜ ਦੇ ਨਾਲ-ਨਾਲ ਕਈ ਸਾਜ਼ਿਸ਼ਾਂ ਦਾ ਵੀ ਸਾਹਮਣਾ ਕੀਤਾ ਹੈ। ਦੇਸ਼ ਦੇ ਕਿਸਾਨਾਂ ਨੇ ਸਾਨੂੰ ਸਿਖਾਇਆ ਹੈ ਕਿ ਸਬਰ ਨਾਲ ਹੱਕ ਦੀ ਲੜਾਈ ਕਿਵੇਂ ਲੜੀ ਜਾਂਦੀ ਹੈ। ਮੈਂ ਕਿਸਾਨ ਭਰਾਵਾਂ ਦੇ ਹੌਂਸਲੇ, ਜਜ਼ਬੇ ਤੇ ਕੁਰਬਾਨੀ ਨੂੰ ਸਲਾਮ ਕਰਦਾ ਹਾਂ।”

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ। CM ਚੰਨੀ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਸਾਡੇ ਅੰਨਦਾਤਿਆਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦਾ ਹਾਂ, ਜੋ ਪਿਛਲੇ ਸਾਲ ਮੋਦੀ ਸਰਕਾਰ ਦੁਆਰਾ ਬਣਾਏ ਗਏ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਅੱਜ ਤੋਂ ਦਿੱਲੀ ਵਿੱਚ ਬੈਠੇ ਹਨ।

Arvind kejriwal on farmers protest
Arvind kejriwal on farmers protest

ਉਨ੍ਹਾਂ ਦਾ ਸੰਘਰਸ਼ ਨਾ ਸਿਰਫ਼ ਸਖ਼ਤ ਕਾਨੂੰਨਾਂ ਨੂੰ ਰੱਦ ਕਰਨ ਲਈ ਸਗੋਂ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਬਹਾਦਰੀ, ਹੌਸਲੇ ਅਤੇ ਦ੍ਰਿੜਤਾ ਦੀ ਵਿਲੱਖਣ ਗਾਥਾ ਹੈ।”

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕਿਸਾਨ ਅੰਦੋਲਨ ਨੂੰ 1 ਸਾਲ ਹੋਇਆ ਪੂਰਾ, CM ਕੇਜਰੀਵਾਲ ਨੇ ਟਵੀਟ ਕਰ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ appeared first on Daily Post Punjabi.



Previous Post Next Post

Contact Form