ਵਾਸ਼ਿੰਗਟਨ: ਮੰਗਲਵਾਰ ਨੂੰ ਇੱਕ 15 ਸਾਲਾ ਵਿਦਿਆਰਥੀ ਨੇ ਆਪਣੇ ਮਿਸ਼ੀਗਨ ਹਾਈ ਸਕੂਲ ਵਿੱਚ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਓਕਲੈਂਡ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਅੱਠ ਜ਼ਖ਼ਮੀਆਂ ਵਿੱਚ ਇੱਕ ਅਧਿਆਪਕ ਵੀ ਸ਼ਾਮਲ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਕਲਾਸਾਂ ਚੱਲ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ 16 ਸਾਲ ਦਾ ਨੌਜਵਾਨ, 14 ਸਾਲਾ ਅਤੇ 17 ਸਾਲ ਦੀ ਵਿਦਿਆਰਥਣ ਸ਼ਾਮਲ ਹੈ। ਜ਼ਖ਼ਮੀਆਂ ਵਿੱਚੋਂ ਛੇ ਦੀ ਹਾਲਤ ਸਥਿਰ ਹੈ ਅਤੇ ਦੋ ਦਾ ਆਪਰੇਸ਼ਨ ਚੱਲ ਰਿਹਾ ਹੈ। ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਸ ਘਟਨਾ ਵਿੱਚ ਸ਼ਾਮਲ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਕੋਲੋਂ ਇੱਕ ਸੈਮੀ-ਆਟੋਮੈਟਿਕ ਹੈਂਡਗੰਨ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਗ੍ਰਿਫਤਾਰੀ ਦੌਰਾਨ ਕੋਈ ਰੋਸ ਪ੍ਰਗਟ ਨਹੀਂ ਕੀਤਾ। ਉਸ ਨੇ ਵਕੀਲ ਦੀ ਮੰਗ ਕੀਤੀ ਹੈ। ਉਸ ਨੇ ਇਸ ਘਟਨਾ ਬਾਰੇ ਕੋਈ ਬਿਆਨ ਨਹੀਂ ਦਿੱਤਾ। ਮਾਪੇ ਚਿੰਤਤ ਹਨ। ਦੱਸ ਦੇਈਏ ਕਿ ਮੁਲਜ਼ਮ ਨੇ ਪੰਜ ਮਿੰਟਾਂ ਵਿੱਚ 15-20 ਰਾਉਂਡ ਫਾਇਰ ਕੀਤੇ। ਗੋਲੀਬਾਰੀ ਦੀ ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਦੋਸ਼ੀ ਅੱਜ ਕਲਾਸ ਵਿਚ ਸੀ ਅਤੇ ਇਕੱਲੇ ਨੇ ਹੀ ਇਸ ਹਮਲੇ ਨੂੰ ਅੰਜਾਮ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਅਮਰੀਕਾ: 15 ਸਾਲਾ ਵਿਦਿਆਰਥੀ ਨੇ ਸਕੂਲ ‘ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, ਤਿੰਨ ਦੀ ਮੌਤ, ਅੱਠ ਜ਼ਖ਼ਮੀ appeared first on Daily Post Punjabi.
source https://dailypost.in/news/international/15-year-old-student/