26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ 83 ਕਿਸਾਨਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਨੇਤਾ ਤੇ ਬਿਹਾਰ ਦੇ ਸਾਬਕਾ ਡਿਪਟੀ ਸੀ. ਐੱਮ. ਸੁਸ਼ੀਲ ਕੁਮਾਰ ਮੋਦੀ ਨੇ ਚੰਨੀ ‘ਤੇ ਵੱਡਾ ਹਮਲਾ ਬੋਲਿਆ ਹੈ।
ਸੁਸ਼ੀਲ ਕੁਮਾਰ ਮੋਦੀ ਨੇ ਕਿਹਾ ਕਿ ਚੰਨੀ ਵੀ ਸੰਵਿਧਾਨ ਦੀ ਸਹੁੰ ਲੈ ਕੇ ਕੁਰਸੀ ‘ਤੇ ਬੈਠੇ ਹਨ ਪਰ ਉਹ ਕਾਨੂੰਨ ਤੋੜਨ ਤੇ ਰਾਸ਼ਟਰੀ ਦਿਵਸ ਨੂੰ ਕਲੰਕਿਤ ਕਰਨ ਵਾਲਿਆਂ ਨੂੰ ਇਨਾਮ ਦੇਣ ਦੀ ਗਲਤ ਰੀਤੀ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਂ ‘ਤੇ ਜਿਨ੍ਹਾਂ ਲੋਕਾਂ ਨੇ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹਮਲਾ ਬੋਲਿਆ, ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਅਤੇ ਪੁਲਿਸ ਅਧਿਕਾਰੀਆਂ ਉਤੇ ਟਰੈਕਟਰ ਚੜ੍ਹਾਉਣ ਦੀ ਹਿੰਮਤ ਕੀਤੀ, ਉਨ੍ਹਾਂ ਵਿਚੋਂ 83 ਗ੍ਰਿਫਤਾਰ ਮੁਲਜ਼ਮਾਂ ਨੂੰ 2-2 ਲੱਖ ਰਪਏ ਦੇਣ ਦਾ ਪੰਜਾਬ ਸਰਕਾਰ ਦਾ ਫੈਸਲਾ ਸ਼ਰਮਨਾਕ ਅਤੇ ਤੋੜਫੋੜ ਨੂੰ ਬੜਾਵਾ ਦੇਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਰਾਹੁਲ ਗਾਂਧੀ ਦੇ ਇਸ਼ਾਰੇ ‘ਤੇ ਰਾਜ ਧਰਮ ਅਤੇ ਸੰਵਿਧਾਨਕ ਮਰਿਆਦਾ ਦਾ ਹਨਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਇਸ ਪੱਧਰ ਤੱਕ ਨਹੀਂ ਡਿੱਗ ਸਕਦੇ ਸਨ, ਇਸ ਲਈ ਪਾਰਟੀ ਨੇ ਉਨ੍ਹਾਂ ਨੂੰ ਅਪਮਾਨਿਤ ਕਰਕੇ ਹਟਾਇਆ। ਗੌਰਤਲਬ ਹੈ ਕਿ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਦੀਆਂ ਖਬਰਾਂ ਹਨ ਪਰ ਹੁਣ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਪੰਜਾਬ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਾਪਸ ਪਾਰਟੀ ਵਿੱਚ ਲਿਆਂਦਾ ਜਾ ਸਕਦਾ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਕੈਪਟਨ ਵਾਪਸ ਜਾਂਦੇ ਹਨ ਜਾਂ ਨਹੀਂ।
The post ਕਿਸਾਨਾਂ ਨੂੰ 2-2 ਲੱਖ ਰੁ: ਦੇਣ ਦੇ ਫ਼ੈਸਲੇ ਨੂੰ ਲੈ ਕੇ ਬਿਹਾਰ ਦੇ ਸਾਬਕਾ ਡਿਪਟੀ CM ਦਾ ਮੁੱਖ ਮੰਤਰੀ ਚੰਨੀ ‘ਤੇ ਵੱਡਾ ਹਮਲਾ appeared first on Daily Post Punjabi.