ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁੱਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ 29 ਨਵੰਬਰ ਨੂੰ ਆਪਣੇ ਪ੍ਰਦਰਸ਼ਨਕਾਰੀ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ।
ਟਿਕੈਤ ਨੇ ਦੱਸਿਆ ਕਿ ਇਸ ਟਰੈਕਟਰ ਮਾਰਚ ਨੂੰ ਕਰਨ ਦਾ ਇੱਕ ਹੀ ਟੀਚਾ ਹੈ ਅਤੇ ਉਹ ਹੈ ਸਰਕਾਰ ‘ਤੇ ਦਬਾਅ ਬਣਾਉਣਾ। ਦਰਅਸਲ ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਸੰਵਿਧਾਨਕ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 29 ਨਵੰਬਰ ਨੂੰ 60 ਟਰੈਕਟਰਾਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਮਾਰਚ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੈਕਟਰ ਉਨ੍ਹਾਂ ਹੀ ਰੂਟਾਂ ਤੋਂ ਲੰਘਣਗੇ ਜੋ ਸਰਕਾਰ ਨੇ ਖੋਲ੍ਹੇ ਹਨ।
ਇਹ ਵੀ ਪੜ੍ਹੋ : BJP ਦਾ ਵੱਡਾ ਬਿਆਨ ,ਕਿਹਾ – ‘2024 ਚੋਣਾਂ ਲਈ ਮਮਤਾ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਐਲਾਨ ਕਰੇ TMC’
ਟਿਕੈਤ ਨੇ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ‘ਤੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਐਲਾਨ ਕੀਤਾ ਹੈ ਤਾਂ ਉਹ ਪ੍ਰਸਤਾਵ ਲਿਆ ਸਕਦੇ ਹਨ ਪਰ ਐਮਐਸਪੀ ਅਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ ਹੈ। ਸਰਕਾਰ ਨੂੰ ਇਸ ਬਾਰੇ ਵੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ 26 ਜਨਵਰੀ ਤੋਂ ਪਹਿਲਾਂ ਸਾਡੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਅਸੀਂ ਚੱਲੇ ਜਾਵਾਂਗੇ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਬਾਰੇ ਦੱਸਾਂਗੇ। ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਾਡੇ ‘ਤੇ ਸੜਕਾਂ ‘ਤੇ ਆਵਾਜਾਈ ਰੋਕਣ ਦੇ ਦੋਸ਼ ਲੱਗੇ ਸਨ ਪਰ ਸੱਚਾਈ ਇਹ ਹੈ ਕਿ ਅਸੀਂ ਕਦੇ ਵੀ ਆਵਾਜਾਈ ਨਹੀਂ ਰੋਕੀ। ਸੜਕਾਂ ‘ਤੇ ਚੱਲ ਰਹੀਆਂ ਗੱਡੀਆਂ ਨੂੰ ਰੋਕਣਾ ਸਾਡਾ ਅੰਦੋਲਨ ਨਹੀਂ ਹੈ। ਅਸੀਂ ਸਿਰਫ਼ ਸਰਕਾਰ ਨਾਲ ਗੱਲ ਕਰਕੇ ਉਨ੍ਹਾਂ ਤੱਕ ਆਪਣੀ ਗੱਲ ਪਹੁੰਚਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਅਸੀਂ ਸਿੱਧੇ ਸੰਸਦ ਭਵਨ ਜਾਵਾਂਗੇ।
ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post 29 ਨਵੰਬਰ ਟਰੈਕਟਰਾਂ ‘ਤੇ ਜਾਵਾਂਗੇ ਸੰਸਦ ਭਵਨ, MSP ਅਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਟਿਕੈਤ appeared first on Daily Post Punjabi.