ਵੱਡੀ ਰਾਹਤ! 29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ ‘ਚ ਰੱਦ ਹੋਣਗੇ ਖੇਤੀ ਕਾਨੂੰਨ

ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

farmer protest farm laws repeal
farmer protest farm laws repeal

ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ, “ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।”

ਇਹ ਵੀ ਪੜ੍ਹੋ : PM ਮੋਦੀ ਵੱਲੋਂ ਰੱਦ ਕੀਤੇ ਖੇਤੀ ਕਾਨੂੰਨਾਂ ਦੇ ਐਲਾਨ ‘ਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ; ਕਿਹਾ – ਸਾਡਾ ਸੰਘਰਸ਼ ਜਿੱਤ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਵੱਡੀ ਰਾਹਤ! 29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ ‘ਚ ਰੱਦ ਹੋਣਗੇ ਖੇਤੀ ਕਾਨੂੰਨ appeared first on Daily Post Punjabi.



Previous Post Next Post

Contact Form