
ਕੇਂਦਰ ਸਰਕਾਰ ਨੇ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਖਰੀਦ ਅਤੇ ਕਿਸਾਨਾਂ ਨਾਲ ਜੁੜੇ ਹੋਰਨਾਂ ਮਾਮਲਿਆਂ ‘ਤੇ ਵਿਚਾਰ ਚਰਚਾ ਲਈ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਕੋਲੋਂ 5 ਕਿਸਾਨ ਆਗੂਆਂ ਦੇ ਨਾਮ ਮੰਗੇ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਸਰਕਾਰ ਦੀ ਇਸ ਪੇਸ਼ਕਸ਼ ਬਾਰੇ 4 ਦਸੰਬਰ ਦੀ ਆਪਣੀ ਮੀਟਿੰਗ ਦੌਰਾਨ ਫ਼ੈਸਲਾ ਲਵੇਗਾ। ਸਰਕਾਰ ਨੇ ਇਹ ਪੇਸ਼ਕਸ਼ ਅਜਿਹੇ ਮੌਕੇ ਕੀਤੀ ਹੈ ਜਦੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਇੱਕ ਦਿਨ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਇਹ ਚਰਚਾ ਹੋ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਕਿਸਾਨਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ।
The post ਕਿਸਾਨ ਅੰਦੋਲਨ˸ ਭਾਰਤ ਸਰਕਾਰ ਨੇ ਕਿਸਾਨੀ ਮੁੱਦਿਆਂ ਬਾਰੇ ਬਣੀ ਕਮੇਟੀ ਲਈ 5 ਕਿਸਾਨ ਆਗੂਆਂ ਦੇ ਮੰਗੇ ਨਾਮ first appeared on Punjabi News Online.
source https://punjabinewsonline.com/2021/12/01/%e0%a8%95%e0%a8%bf%e0%a8%b8%e0%a8%be%e0%a8%a8-%e0%a8%85%e0%a9%b0%e0%a8%a6%e0%a9%8b%e0%a8%b2%e0%a8%a8%cb%b8-%e0%a8%ad%e0%a8%be%e0%a8%b0%e0%a8%a4-%e0%a8%b8%e0%a8%b0%e0%a8%95%e0%a8%be%e0%a8%b0-%e0%a8%a8/
Sport:
PTC News