ਕੰਗਨਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਕਮੇਟੀ ਦਾ ਸੰਮਨ, 6 ਦਸੰਬਰ ਨੂੰ ਹੋਣਾ ਹੋਵੇਗਾ ਪੇਸ਼

Kangana Ranaut Summoned news: ਵਿਧਾਇਕ ਰਾਘਵ ਚੱਢਾ ਦੀ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਨਫ਼ਰਤ ਭਰੀ ਪੋਸਟ ਨੂੰ ਲੈ ਕੇ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜ਼ਾਰੀ ਕੀਤਾ ਹੈ। ਇਸ ਵਿੱਚ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਨੇ ਕੰਗਨਾ ਰਣੌਤ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਕਮੇਟੀ ਨੂੰ ਕਈ ਸ਼ਿਕਾਇਤਾਂ ਮਿਲੀਆਂ ਸੀ ਜਿਸ ਵਿੱਚ ਅਦਾਕਾਰਾ ਦੁਆਰਾ ਪੋਸਟ ਕੀਤੀ ਗਈ ਇੱਕ ਅਪਮਾਨਜਨਕ ਇੰਸਟਾਗ੍ਰਾਮ ਸਟੋਰੀ ਦਾ ਪਤਾ ਲੱਗਿਆ।

Kangana Ranaut Summoned news
Kangana Ranaut Summoned news

ਸ਼ਿਕਾਇਤਾਂ ‘ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀ ਪੋਸਟ ‘ਚ ਸਿੱਖ ਭਾਈਚਾਰੇ ਨੂੰ ‘ਖਾਲਿਸਤਾਨੀ ਅੱਤਵਾਦੀ’ ਕਰਾਰ ਦਿੱਤਾ ਹੈ। ਸ਼ਿਕਾਇਤਾਂ ਅਨੁਸਾਰ ਅਜਿਹੀਆਂ ਪੋਸਟਾਂ ਦੀ ਸਮੱਗਰੀ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਿਕਾਇਤ ਕਰਨ ਵਾਲਿਆਂ ਨੇ ਪੀਸ ਤੇ ਹਾਰਮਨੀ ਕਮੇਟੀ ਦੇ ਚੇਅਰਮੈਨ ਵਿਧਾਇਕ ਰਾਘਵ ਚੱਢਾ ਨੂੰ ਇਸ ਮੁੱਦੇ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਕਮੇਟੀ ਨੇ ਆਪਣੇ ਚੇਅਰਮੈਨ ਵਿਧਾਇਕ ਰਾਘਵ ਚੱਢਾ ਰਾਹੀਂ ਇਸ ਮੁੱਦੇ ਦਾ ਉਸੇ ਸਮੇਂ ਨੋਟਿਸ ਲਿਆ ਹੈ ਅਤੇ ਇਸ ਤਰ੍ਹਾਂ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ 20 ਨਵੰਬਰ ਨੂੰ ਕੰਗਨਾ ਰਣੌਤ ਨੇ ਇੱਕ ਸਟੋਰੀ ਪੋਸਟ ਕੀਤੀ ਸੀ, ਜਿਸ ਵਿੱਚ ਲਿਖਿਆ ਸੀ, “ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ ਨੂੰ ਘੁਮਾ ਸਕਦੇ ਹਨ। ਉਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲ ਦਿੱਤਾ ਸੀ। ਇਸ ਦੇਸ਼ ਨੂੰ ਭਾਵੇਂ ਕਿੰਨੀਆਂ ਵੀ ਮੁਸੀਬਤਾਂ ਹੋਣ, ਉਸ ਨੇ ਉਨ੍ਹਾਂ ਨੂੰ ਆਪਣੀ ਜਾਨ ਦੀ ਕੀਮਤ ‘ਤੇ ਮੱਛਰਾਂ ਵਾਂਗ ਕੁਚਲ ਦਿੱਤਾ। ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਸ ਦੀ ਮੌਤ ਦੇ ਦਹਾਕਿਆਂ ਬਾਅਦ ਵੀ। ਅੱਜ ਵੀ ਉਸ ਦੇ ਨਾਂ ਤੋਂ ਕੰਬਦੇ ਹਨ। ਉਨ੍ਹਾਂ ਨੂੰ ਅਜਿਹੇ ਹੀ ਗੁਰੂ ਦੀ ਲੋੜ ਹੈ।

The post ਕੰਗਨਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਕਮੇਟੀ ਦਾ ਸੰਮਨ, 6 ਦਸੰਬਰ ਨੂੰ ਹੋਣਾ ਹੋਵੇਗਾ ਪੇਸ਼ appeared first on Daily Post Punjabi.



Previous Post Next Post

Contact Form