ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ

ਦੱਖਣੀ ਅਫਰੀਕਾ ਵਿੱਚ ਕੋਰੋਨਾ ਦਾ ਨਵਾਂ ਵੈਰੀਐਂਟ ਓਮੀਕ੍ਰੋਨ ਮਿਲਣ ਤੋਂ ਬਾਅਦ ਦੁਨੀਆ ਭਰ ਵਿੱਚ ਤੜਥੱਲੀ ਮਚ ਗਈ ਹੈ। ਜਿਸਦੇ ਮੱਦੇਨਜ਼ਰ ਵੱਖ-ਵੱਖ ਦੇਸ਼ਾਂ ਵੱਲੋਂ ਸਾਵਧਾਨੀ ਦੇ ਤੌਰ ‘ਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਇਟਲੀ ਸਰਕਾਰ ਵੱਲੋਂ ਕੋਰੋਨਾ ਦੇ ਨਵੇਂ ਰੂਪ ਤੋਂ ਬਚਾਅ ਲਈ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ।

Italy bans flights
Italy bans flights

ਇਸ ਸਬੰਧੀ ਇਟਲੀ ਦੇ ਸਿਹਤ ਮੰਤਰੀ ਰੋਬੈਂਰਤੋ ਸੰਪਰੈਂਜਾ ਨੇ ਦੱਸਿਆ ਕਿ ਕੋਰੋਨਾ ਦੇ ਨਵੇਂ ਰੂਪ ਵਿੱਚ ਫੈਲ ਰਹੇ ਵਾਇਰਸ ਨੂੰ ਧਿਆਨ ਵਿੱਚ ਰੱਖਦਿਆਂ ਦੱਖਣੀ ਅਫਰੀਕਾ ਸਣੇ ਲੇਸੋਥੋ, ਬੋਤਸਵਾਨਾ, ਜ਼ਿੰਬਾਬਵੇ, ਨਾਮੀਬੀਆ, ਐਸਵਾਤੀਨੀ ਆਦਿ ਦੇਸ਼ਾਂ ਦੇ ਯਾਤਰੀਆਂ ਨੂੰ ਇਟਲੀ ਵਿੱਚ ਦਾਖਲ ਹੋਣ ਲਈ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: ਜਿਓ ਦਾ 42 ਕਰੋੜ ਗਾਹਕਾਂ ਨੂੰ ਵੱਡਾ ਝਟਕਾ- ਪ੍ਰੀਪੇਡ ਪਲਾਨ 20 ਫੀਸਦੀ ਕੀਤੇ ਮਹਿੰਗੇ, ਵੇਖੋ ਦਰਾਂ

ਦੱਸ ਦੇਈਏ ਕਿ ਬੈਲਜੀਅਮ ਵਿੱਚ ਨਵੇਂ ਵਾਇਰਸ ਦਾ ਇੱਕ ਕੇਸ ਮਿਲਣ ਤੋਂ ਬਾਅਦ ਇਟਲੀ ਦੇ ਸਿਹਤ ਮੰਤਰੀ ਵੱਲੋਂ ਨਵੇਂ ਆਰਡੀਨੈਂਸ ‘ਤੇ ਮੋਹਰ ਲਗਾਉਂਦਿਆਂ ਕਿਹਾ ਕਿ ਇਟਲੀ ਦੇਸ਼ ਨੇ ਹੁਣ ਤੱਕ ਕੋਰੋਨਾ ਮਹਾਮਾਰੀ ਦੇ ਰੂਪ ਵਿੱਚ ਬਹੁਤ ਮੁਸਬੀਤਾਂ ਦਾ ਸਾਹਮਣਾ ਕੀਤਾ ਹੈ। ਜਿਸ ਕਾਰਨ ਉਹ ਹੁਣ ਕਿਸੇ ਵੀ ਤਰ੍ਹਾਂ ਦਾ ਜੋਖਿਮ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਦੋ ਲੋਕ ਪਿਛਲੇ 14 ਦਿਨਾਂ ਵਿੱਚ ਇਨ੍ਹਾਂ ਦੇਸ਼ਾਂ ਵਿੱਚ ਰਹਿ ਕੇ ਇਟਲੀ ਵਾਪਸ ਆਉਣ ਬਾਰੇ ਸੋਚ ਰਹੇ ਹਨ ਉਨ੍ਹਾਂ ਨੂੰ ਹੁਣ ਇਟਲੀ ਵਿੱਚ ਫਿਲਹਾਲ ਦੀ ਘੜੀ ਮਨਾਹੀ ਹੋਵੇਗੀ।

Italy bans flights
Italy bans flights

ਗੌਰਤਲਬ ਹੈ ਕਿ ਸਾਲ 2020 ਵਿੱਚ ਕੋਰੋਨਾ ਵਾਇਰਸ ਨੇ ਇਟਲੀ ਵਿੱਚ ਬਹੁਤ ਹੜਕੰਪ ਮਚਾਇਆ ਸੀ। ਕਿਉਂਕਿ ਉਸ ਸਮੇਂ ਇਟਲੀ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ, ਜਿਸਦੇ ਮੱਦੇਨਜ਼ਰ ਇਟਲੀ ਇੱਕ ਅਜਿਹਾ ਦੇਸ਼ ਬਣ ਗਿਆ ਸੀ, ਜਿੱਥੇ ਕੋਰੋਨਾ ਦਾ ਕਹਿਰ ਬਹੁਤ ਜ਼ਿਆਦਾ ਸੀ। ਆਪਣੀ ਇਸ ਗਲਤੀ ਤੋਂ ਸਬਕ ਲੈਂਦਿਆਂ ਇਟਲੀ ਸਰਕਾਰ ਵੱਲੋਂ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ appeared first on Daily Post Punjabi.



source https://dailypost.in/news/international/italy-bans-flights/
Previous Post Next Post

Contact Form