ਸਿੱਖ ਸੰਗਤਾਂ ਦੇ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ। ਏਅਰ ਇੰਡੀਆ ਨੇ ਸਿੱਖ ਸੰਗਤਾਂ ਨੂੰ ਵੱਡੀ ਸੌਗਾਤ ਦਿੰਦਿਆਂ ਅੰਮ੍ਰਿਤਸਰ-ਨਾਂਦੇੜ ਸਿੱਧੀਆਂ ਉਡਾਣਾਂ ਨੂੰ 24 ਨਵੰਬਰ, 2021 ਤੋਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਪੰਜ ਸਿੱਖ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੇ ਪੰਜਾਬ ਅਤੇ ਵਿਦੇਸ਼ ਵੱਸਦੇ ਹਜ਼ਾਰਾਂ ਸ਼ਰਧਾਲੂਆਂ ਲਈ ਇੱਕ ਚੰਗੀ ਖਬਰ ਹੈ। ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਇੱਕ ਵਿਸ਼ੇਸ਼ ਬਿਆਨ ‘ਚ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਦੱਸ ਦੇਈਏ ਕਿ ਏਅਰ ਇੰਡੀਆ ਨੇ ਪਹਿਲਾ ਸਿੱਧੀਆਂ ਉਡਾਣਾਂ ਨੂੰ 30 ਅਕਤੂਬਰ ਤੋਂ ਮੁਅੱਤਲ ਕਰ ਦਿੱਤਾ ਸੀ, ਜਿਸ ਕਾਰਨ ਏਅਰ ਇੰਡੀਆ ਨੂੰ ਕਾਫੀ ਆਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ ਸੀ। ਨਾਂਦੇੜ ਤੋਂ ਪਹਿਲੀ ਉਡਾਣ 27 ਨਵੰਬਰ ਤੋਂ ਸ਼ੁਰੂ ਹੋਵੇਗੀ ‘ਤੇ ਹਰ ਸ਼ਨੀਵਾਰ ਸਵੇਰੇ 9:15 ਵਜੇ ਰਵਾਨਾ ਹੋ ਕੇ ਸਵੇਰੇ 11:30 ਵਜੇ ਅੰਮ੍ਰਿਤਸਰ ਉਤਰੇਗੀ। ਏਅਰ ਇੰਡੀਆਂ ਵੱਲੋਂ ਇਸ ਉਡਾਣ ਨਾਲ ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
The post ਗੁਰਪੁਰਬ ‘ਤੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, Air India ਨੇ ਸ਼ੁਰੂ ਕੀਤੀ ਇਹ ਸਿੱਧੀ ਉਡਾਣ, ਬੁਕਿੰਗ ਵੀ ਸ਼ੁਰੂ appeared first on Daily Post Punjabi.