ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਪਹੁੰਚੇ, ਜਿਥੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ, ਇਸ ਦੇ ਨਾਲ ਹੀ ਐਲਾਨ ਕੀਤਾ ਕਿ ਸਰਕਾਰ ਬਣਦੇ ਹੀ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਮਾੜਾ ਹਾਲ ਹੈ, ਜਿਸ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲ ਵੀ ਸਿੱਖਿਆ ਦੇ ਨਾਂ ‘ਤੇ ਜ਼ੀਰੋ ਸਨ ਪਰ ਅੱਜ 7 ਸਾਲਾਂ ਬਾਅਦ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਹੋ ਗਈ ਹੈ।
ਦਿੱਲੀ ਵਿੱਚ ਅਜਿਹਾ ਸ਼ਾਨਦਾਰ ਕੰਮ ਹੋਇਆ, ਜਿਸ ਦੀ ਚਰਚਾ ਦੇਸ਼ ‘ਚ ਹੀ ਨਹੀਂ ਵਿਦੇਸ਼ਾਂ ‘ਚ ਵੀ ਹੋ ਰਹੀ ਹੈ। ਜਿਸ ਤਰ੍ਹਾਂ ਉਨ੍ਹਾਂ ਨੇ ਦਿੱਲੀ ‘ਚ ਬਦਲਾਅ ਲਿਆਂਦਾ, ਹੁਣ ਉਹ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਨਗੇ। ਪੰਜਾਬ ਵਿੱਚ ਅਧਿਆਪਕ ਤੋਂ ਪੜ੍ਹਾਈ ਕਰਾਉਣ ਤੋਂ ਇਲਾਵਾ ਹੋਰ ਕੰਮ ਨਹੀਂ ਕਰਾਇਆ ਜਾਵੇਗਾ ਅਤੇ ਸਕੂਲ ਵੀ ਉਨ੍ਹਾਂ ਨੂੰ ਉਨ੍ਹਾਂ ਦੀ ਮਰਜ਼ੀ ਵਾਲਾ ਹੀ ਦੇਵਾਂਗੇ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ

ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਤਾਂ ਸਭ ਤੋਂ ਪਹਿਲਾਂ ਠੇਕੇ ‘ਤੇ ਕੰਮ ਕਰਦੇ ਸਾਰੇ ਅਧਿਆਪਕਾਂ ਨੂੰ ਪੱਕਾ ਕਰਾਂਗੇ। ਅਸੀਂ ਚੰਨੀ ਸਹਿਬ ਨੂੰ ਅਪੀਲ ਕਰਦੇ ਹਾਂ ਕਿ ਇਹਨਾਂ ਅਧਿਆਪਕਾਂ ਦੀ ਮੰਗ ਪੂਰੀ ਕੀਤੀ ਜਾਵੇ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ‘ਆਟੋ ਪਾਲਿਸਟਿਕਸ’ ‘ਤੇ ਵੱਡਾ ਖੁਲਾਸਾ, ਆਪਣੀ ਹੀ ਪਾਰਟੀ ਦੇ ਵਰਕਰ ਘਰ ਕੀਤਾ ਡਿਨਰ
ਕੇਜੀਰਾਵਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਪਾਸੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਦੂਜੇ ਪਾਸੇ ਅਧਿਆਪਕ ਬੇਰੋਜ਼ਗਾਰ ਘੁੰਮ ਰਹੇ ਹਨ। ਪੰਜਾਬ ਵਿੱਚ ਸਰਕਾਰ ਬਣਦੇ ਹੀ ਅਸੀਂ ਇਮਤਿਹਾਨ ਕਰਵਾ ਕੇ ਇਹ ਸਾਰੀਆਂ ਅਸਾਮੀਆਂ ਭਰਾਂਗੇ ਤਾਂ ਜੋ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਬੱਚਿਆਂ ਨੂੰ ਅਧਿਆਪਕ ਮਿਲ ਸਕਣ।
The post ਪੰਜਾਬ ‘ਚ ‘ਆਪ’ ਸੁਪਰੀਮੋ ਦਾ ਐਲਾਨ, ਸਰਕਾਰ ਬਣਦੇ ਹੀ ਠੇਕੇ ‘ਤੇ ਕੰਮ ਕਰ ਰਹੇ ਅਧਿਆਪਕ ਕਰਾਂਗੇ ਪੱਕੇ appeared first on Daily Post Punjabi.
source https://dailypost.in/breaking/aap-supremo-announcments/