ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਜਾਣੋ ਕਦੋਂ ਹੋਵੇਗੀ ਰਜਿਸਟ੍ਰੇਸ਼ਨ ਤੇ ਕਦੋਂ ਰਵਾਨਾ ਹੋਵੇਗਾ ਪਹਿਲਾ ਜੱਥਾ

ਪਾਕਿਸਤਾਨ ਵਿੱਚ ਸਿੱਖਾਂ ਦੇ ਸਭ ਤੋਂ ਸਤਿਕਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਮੁੜ ਖੋਲ੍ਹਿਆ ਜਾਵੇਗਾ। ਅਜਿਹੇ ‘ਚ ਜਾਣੋ ਰਜਿਸਟ੍ਰੇਸ਼ਨ ਕਦੋਂ ਹੋਵੇਗੀ ਅਤੇ ਪਹਿਲਾ ਜੱਥਾ ਕਦੋਂ ਆਵੇਗਾ। ਪਾਕਿਸਤਾਨ ਵਿੱਚ ਸਥਿਤ ਸਿੱਖਾਂ ਦੇ ਸਭ ਤੋਂ ਸਤਿਕਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਮੁੜ ਖੋਲ੍ਹਿਆ ਜਾਵੇਗਾ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਸੀਐੱਮ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪਹਿਲੇ ਜੱਥਾ ਨਾਲ ਪੂਰੀ ਕੈਬਨਿਟ ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣਗੇ।

Kartarpur Sahib corridor is reopening
Kartarpur Sahib corridor is reopening

ਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਟਵੀਟ ਕੀਤਾ, ”ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੇ ਫੈਸਲੇ ਦਾ ਮੈਂ ਤਹਿ ਦਿਲੋਂ ਸੁਆਗਤ ਕਰਦਾ ਹਾਂ।” ਇਸ ਫੈਸਲੇ ਨਾਲ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀ ਇੱਛਾ ਪੂਰੀ ਹੋਵੇਗੀ ਜੋ ਕੋਰੋਨਾ ਕਾਰਨ ਦਰਸ਼ਨ ਦੀਦਾਰੇ ਤੋਂ ਵਾਂਝੇ ਰਹਿ ਗਏ ਸਨ।

Kartarpur Sahib corridor is reopening
Kartarpur Sahib corridor is reopening

ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿੱਚ ਹੋਰ ਖੁਸ਼ੀ ਅਤੇ ਉਤਸ਼ਾਹ ਵਧਾਏਗਾ। ਕਰਤਾਰਪੁਰ ਲਾਂਘੇ ਲਈ ਰਜਿਸਟ੍ਰੇਸ਼ਨ ਬੁੱਧਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਜਾਵੇਗੀ। 18 ਨਵੰਬਰ ਯਾਨੀ ਸ਼ੁੱਕਰਵਾਰ ਨੂੰ 250 ਸ਼ਰਧਾਲੂਆਂ ਦਾ ਜੱਥਾ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਸੂਬਾ ਮੰਤਰੀ ਮੰਡਲ 18 ਨਵੰਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ‘ਜਥੇ’ ਦਾ ਹਿੱਸਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਜਾਣੋ ਕਦੋਂ ਹੋਵੇਗੀ ਰਜਿਸਟ੍ਰੇਸ਼ਨ ਤੇ ਕਦੋਂ ਰਵਾਨਾ ਹੋਵੇਗਾ ਪਹਿਲਾ ਜੱਥਾ appeared first on Daily Post Punjabi.



source https://dailypost.in/news/international/kartarpur-sahib-corridor-is-reopening/
Previous Post Next Post

Contact Form