ਅਮਰੀਕੀ ਸੰਸਦ ਮੈਂਬਰ ਐਂਡੀ ਲੇਵਿਨ ਨੇ ਭਾਰਤ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕਾਂਗਰਸ ਦੇ ਮੈਂਬਰ ਐਂਡੀ ਲੇਵਿਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਕਿ ਵਿਰੋਧ ਪ੍ਰਦਰਸ਼ਨਾਂ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਭਾਰਤ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਐਂਡੀ ਲੇਵਿਨ ਨੇ ਕਾਰਪੋਰੇਟ ਹਿੱਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕਾਂਗਰਸ ਮੈਂਬਰ ਐਂਡੀ ਲੇਵਿਨ ਨੇ ਕਿਹਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਜਦੋਂ ਭਾਰਤ ਅਤੇ ਦੁਨੀਆ ਭਰ ਦੇ ਕਾਮੇ ਇਕੱਠੇ ਹੁੰਦੇ ਹਨ, ਤਾਂ ਉਹ ਕਾਰਪੋਰੇਟ ਹਿੱਤਾਂ ਨੂੰ ਹਰਾ ਸਕਦੇ ਹਨ ਅਤੇ ਤਰੱਕੀ ਕਰ ਸਕਦੇ ਹਨ।”
ਇਹ ਵੀ ਪੜ੍ਹੋ : ਵੱਡੀ ਖਬਰ : ਮਾਓਵਾਦੀਆਂ ਨੇ ਧਮਾਕੇ ਕਰ ਉਡਾਏ ਰੇਲਵੇ ਟ੍ਰੈਕ, ਟਰੇਨਾਂ ਦੀ ਆਵਾਜਾਈ ਪ੍ਰਭਾਵਿਤ
ਦੱਸ ਦੇਈਏ ਕਿ ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
The post ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਅਮਰੀਕੀ ਸੰਸਦ ਨੇ ਕਿਹਾ – ‘ਕਿਸੇ ਵੀ ਤਾਕਤ ਨੂੰ ਹਰਾ ਸਕਦੇ ਨੇ ਕਿਸਾਨ’ appeared first on Daily Post Punjabi.
source https://dailypost.in/news/international/us-congressman-andy-levin/