ਕਾਂਗਰਸੀ ਵਿਧਾਇਕ ਦੀ ਘਰਵਾਲੀ ਗਈ ਬੀਜੇਪੀ ‘ਚ ਤੇ ਆਪ ਦਾ ਵਿਧਾਇਕ ਕਾਂਗਰਸ ਵਿੱਚ !

ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ । ਜਗਤਾਰ ਸਿੰਘ ਜੱਗਾ ਨੂੰ ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਕੀਤਾ। ਕਾਂਗਰਸ ਦੀ ਰਾਏਬਰੇਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਪਤਨੀ ਅਦਿਤੀ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ ਅਤੇ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਅਦਿਤੀ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਕੁਝ ਫੋਟੋਆਂ ਸ਼ੇਅਰ ਕਰ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਲੋਕ ਭਲਾਈ ਨੀਤੀਆਂ ਪ੍ਰਤੀ ਵਚਨਬੱਧ, ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਸਭ ਤੋਂ ਉੱਚਾ ਸਥਾਨ ਦੇਣ ਵਾਲੀ ਲੋਕਤੰਤਰੀ ਪਾਰਟੀ ਭਾਰਤੀ ਜਨਤਾ ਪਾਰਟੀ ਦੀ ਮੈਂ ਮੈਂਬਰਸ਼ਿਪ ਲੈ ਲਈ ਹੈ। ਮੈਨੂੰ ਪੂਰਾ ਵਿਸ਼ਵਾਸ ਅਤੇ ਉਮੀਦ ਹੈ ਕਿ ਦੇਸ਼ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਰਾਜ ਦੇ ਸਫਲ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਮਾਰਗਦਰਸ਼ਨ ਅਤੇ ਕੁਸ਼ਲ ਅਗਵਾਈ ‘ਚ ਮੈਂ ਸਰਬਪੱਖੀ ਵਿਕਾਸ ਦੇ ਟੀਚੇ ਨੂੰ ਪ੍ਰਾਪਤ ਕਰਨ ‘ਚ ਕਾਮਯਾਬ ਹੋਵਾਂਗੀ।

The post ਕਾਂਗਰਸੀ ਵਿਧਾਇਕ ਦੀ ਘਰਵਾਲੀ ਗਈ ਬੀਜੇਪੀ ‘ਚ ਤੇ ਆਪ ਦਾ ਵਿਧਾਇਕ ਕਾਂਗਰਸ ਵਿੱਚ ! first appeared on Punjabi News Online.



source https://punjabinewsonline.com/2021/11/25/%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%a6%e0%a9%80-%e0%a8%98%e0%a8%b0%e0%a8%b5%e0%a8%be%e0%a8%b2%e0%a9%80/
Previous Post Next Post

Contact Form