ਭਾਈ ਜਗਤਾਰ ਸਿੰਘ ਹਵਾਰਾ ਦੀ ਹਾਲਤ ਵਿਗੜੀ, ਪਰਿਵਾਰ ਦੀ ਹਾਜ਼ਰੀ ‘ਚ ਇਲਾਜ ਕਰਵਾਉਣ ਦੀ ਮੰਗ

ਚੰਡੀਗੜ੍ਹ : ਜਗਤਾਰ ਸਿੰਘ ਹਵਾਰਾ ਦੀ ਸਿਹਤ ਠੀਕ ਨਾ ਹੋਣ ਦੀ ਖਬਰ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ ਵਧੀਆ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ। ਭਾਈ ਹਵਾਰਾ ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਹਨ।

ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਖੂਨ ਵਿੱਚ ਸੈੱਲ ਕਾਫੀ ਘੱਟ ਗਏ ਹਨ, ਜਿਸ ਨੂੰ ਪੂਰਾ ਕਰਨ ਲਈ ਚੰਗੀ ਖੁਰਾਕ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਨਜ਼ਦੀਕੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ।

ਫੈਡਰੇਸ਼ਨ ਨੇ ਸਿੱਖ ਜਥੇਬੰਦੀਆਂ ਨੂੰ ਦਿੱਲੀ ਸਰਕਾਰ ਤੇ ਪ੍ਰਸ਼ਾਸਨ ‘ਤੇ ਨੇ ਦਬਾਅ ਬਣਾਉਣ ਦੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਲਾਜ ਲਈ ਵਧੀਆ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਹੋ ਸਕੇ।

ਭਾਈ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਅਤੇ ਦਿੱਲੀ ਵਾਲੇ ਸਿੰਘਾਂ ਨੂੰ ਵੀ ਉਨ੍ਹਾਂ ਕੋਲ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਉਨ੍ਹਾਂ ਦੀ ਬਹੁਤ ਫਿਕਰ ਕਰ ਰਹੇ ਹਨ। ਉਨ੍ਹਾਂ ਨੂੰ ਪਰਿਵਾਰ ਦਾ ਕੋਈ ਮੈਂਬਰ, ਰਿਸ਼ਤੇਦਾਰ ਜਾਂ ਨਜ਼ਦੀਕੀ ਰਿਸ਼ਤੇਦਾਰ ਰੱਖਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

The post ਭਾਈ ਜਗਤਾਰ ਸਿੰਘ ਹਵਾਰਾ ਦੀ ਹਾਲਤ ਵਿਗੜੀ, ਪਰਿਵਾਰ ਦੀ ਹਾਜ਼ਰੀ ‘ਚ ਇਲਾਜ ਕਰਵਾਉਣ ਦੀ ਮੰਗ appeared first on Daily Post Punjabi.



Previous Post Next Post

Contact Form