ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ । ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਵਲੋਂ ਦਿੱਤੀ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਰਾਜ ਮੰਤਰੀ ਮੰਡਲ ਨਾਲ ਕਰਤਾਰਪੁਰ ਸਾਹਿਬ ਨਤਮਸਤਕ ਹੋਣਗੇ। ਵਿਦੇਸ਼ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਸਿੱਧੂ ਵੱਲੋਂ ਕਰਤਾਰਪੁਰ ਸਾਹਿਬ ਜਾਣ ਦੀ ਪੂਰੀ ਤਿਆਰੀ ਕਰ ਲਈ ਗਈ ਸੀ ਤੇ ਅਜਿਹੇ ਵਿਚ ਵਿਦੇਸ਼ ਮੰਤਰਾਲੇ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਕਾਫੀ ਨਿਰਾਸ਼ਾ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਰੀ ਕੈਬਨਿਟ ਸਣੇ ਸਿੱਧੂ ਨੇ ਵੀ ਇਕੱਠਿਆ ਆਨਲਾਈਨ ਅਪਲਾਈ ਕੀਤਾ ਸੀ ਤੇ ਅਜਿਹੇ ਵਿਚ ਸਿਰਫ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣਾ ਸਭ ਲਈ ਸਵਾਲ ਖੜ੍ਹਾ ਕਰ ਰਿਹਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਿਹੜੇ ਕਾਰਨਾਂ ਕਰਕੇ ਸਿੱਧੂ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ।
The post ਸਿੱਧੂ ਨੂੰ ਨਹੀਂ ਦਿੱਤੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕਰਤਾਰਪੁਰ ਜਾਣ ਦੀ ਇਜਾਜਤ first appeared on Punjabi News Online.
source https://punjabinewsonline.com/2021/11/18/%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%82%e0%a9%b0-%e0%a8%a8%e0%a8%b9%e0%a9%80%e0%a8%82-%e0%a8%a6%e0%a8%bf%e0%a9%b1%e0%a8%a4%e0%a9%80-%e0%a8%ad%e0%a8%be%e0%a8%b0%e0%a8%a4/