ਕੇਜਰੀਵਾਲ ਦਾ ਚੰਨੀ ਸਰਕਾਰ ‘ਤੇ ਹਮਲਾ, ਕਿਹਾ – ‘ਪੰਜਾਬ ‘ਚ ਸਕੂਲਾਂ ਦੀ ਹਾਲਤ ਮਾੜੀ, ਬੱਚਿਆਂ ਦਾ ਭਵਿੱਖ ਹਨੇਰੇ ‘ਚ’

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ‘ਚ ਸਿਆਸੀ ਹਲਚਲ ਤੇਜ਼ ਹੋਣ ਤੋਂ ਬਾਅਦ ਹੁਣ ਵਾਅਦਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੌਰੇ ‘ਤੇ ਪਹੁੰਚੇ ਕੇਜਰੀਵਾਲ ਨੇ ਅੱਜ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ।

kejriwal attacks channi government
kejriwal attacks channi government

ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ। ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ।

ਦੇਖੋ ਵੀਡੀਓ : ਆਪਣੇ ਦੌਰੇ ਦੇ ਦੂਸਰੇ ਦਿਨ ਕੇਜਰੀਵਾਲ ਕਰ ਸਕਦੇ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਨਾਮ ?

ਚੰਨੀ ਸਰਕਾਰ ‘ਤੇ ਤੰਜ ਕਸਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ। ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਤੋਂ ਸਕੂਲਾਂ ਦੀ ਹਾਲਤ ਠੀਕ ਨਹੀਂ ਹੋਈ। ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕੇਜਰੀਵਾਲ ਦਾ ਚੰਨੀ ਸਰਕਾਰ ‘ਤੇ ਹਮਲਾ, ਕਿਹਾ – ‘ਪੰਜਾਬ ‘ਚ ਸਕੂਲਾਂ ਦੀ ਹਾਲਤ ਮਾੜੀ, ਬੱਚਿਆਂ ਦਾ ਭਵਿੱਖ ਹਨੇਰੇ ‘ਚ’ appeared first on Daily Post Punjabi.



Previous Post Next Post

Contact Form