ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ‘ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਇਸ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੱਡਾ ਬਿਆਨ ਦਿੰਦਿਆ ਕਿਹਾ ਹੈ ਕਿ ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ।ਬੇਇਨਸਾਫ਼ੀ ਖ਼ਿਲਾਫ਼ ਇਸ ਜਿੱਤ ’ਤੇ ਵਧਾਈ।ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਬਾਰੇ ਟਵੀਟ ਕਰਦਿਆਂ ਕਿਹਾ,‘’ਜਮਹੂਰੀ ਵਿਰੋਧ ਪ੍ਰਦਰਸ਼ਨਾਂ ਨਾਲ ਕੀ ਹਾਸਲ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਨੀਤੀ ਵਿੱਚ ਤਬਦੀਲੀ ਅਤੇ ਦਿਲ ਪਸੀਜਣ ਤੋਂ ਪ੍ਰੇਰਿਤ ਨਹੀਂ ਹੈ। ਚੋਣਾਂ ਦੇ ਡਰੋਂ ਇਹ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ ਅਤੇ ਕਾਂਗਰਸ ਪਾਰਟੀ ਦੀ ਵੀ ਜਿੱਤ ਹੈ ਜੋ ਇਨ੍ਹਾਂ ਕਾਨੂੰਨਾਂ ਦਾ ਡਟਵਾਂ ਵਿਰੋਧ ਕਰ ਰਹੀ ਸੀ।’
The post ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ ! first appeared on Punjabi News Online.
source https://punjabinewsonline.com/2021/11/19/%e0%a8%a6%e0%a9%87%e0%a8%b8%e0%a8%bc-%e0%a8%a6%e0%a9%87-%e0%a8%85%e0%a9%b0%e0%a8%a8%e0%a8%a6%e0%a8%be%e0%a8%a4%e0%a8%be-%e0%a8%a8%e0%a9%87-%e0%a8%b8%e0%a9%b1%e0%a8%a4%e0%a8%bf%e0%a8%86%e0%a8%97/