ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੀ ਮਿਹਰ ਆਪਣੇ ਆਪ ਵਿੱਚ ਹੀ ਬਖਸਿਸ਼ ਹੈ।
ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. ਨੂੰ ਰਾਇ ਭੋਇ ਦੀ ਤਲਵੰਡੀ ਵਿਖੇ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਪਿਤਾ ਮਹਿਤਾ ਕਾਲੁ ਜੀ ਦੇ ਘਰ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਮ ਬੀਬੀ ਨਾਨਕੀ ਜੀ ਸੀ। ਹਾਲਾਂਕਿ ਇਹ ਸਥਾਨ ਹੁਣ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਮੌਜੂਦ ਨਨਕਾਣਾ ਸਾਹਿਬ ਵਿੱਚ ਹੈ। ਹੁਣ ਇਸ ਅਸਥਾਨ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਇੱਥੇ ਦੇਸ਼-ਵਿਦੇਸ਼ ਤੋਂ ਲੋਕ ਪ੍ਰਸਿੱਧ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ੇਰ-ਏ ਪੰਜਾਬ ਵਜੋਂ ਜਾਣੇ ਜਾਂਦੇ ਸਿੱਖ ਸਾਮਰਾਜ ਦੇ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਜੀ ਨੇ ਗੁਰਦੁਆਰਾ ‘ਨਨਕਾਣਾ ਸਾਹਿਬ’ ਦਾ ਨਿਰਮਾਣ ਕਰਵਾਇਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਇਲਾਹੀ ਰੂਪ ’ਚ ਰਹੇ ਤੇ ਉਨ੍ਹਾਂ ਆਪਣੀ ਭੈਣ ਬੇਬੇ ਨਾਨਕੀ ਤੋਂ ਕਾਫੀ ਕੁਝ ਸਿੱਖਿਆ। ਥੋੜੇ ਵੱਡੇ ਹੋਏ ਤਾਂ ਪਿਤਾ ਨੇ 20 ਰੁਪਏ ਦੇ ਕੇ ਕਾਰੋਬਾਰ ਕਰਨ ਲਈ ਭੇਜ ਦਿੱਤਾ ਪਰ ਉਹ ਸਾਧੂਆਂ ਨੂੰ ਭੋਜਨ ਛਕਾ ਕੇ ਘਰ ਪਰਤ ਆਏ ਤੇ ਇਸ ਨੂੰ ਉਨ੍ਹਾਂ ਸੱਚਾ ਸੌਦਾ ਦਾ ਨਾਮ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤਾ ਭੋਜਨ ਅੱਜ ਤੱਕ ਸਿੱਖ ਧਰਮ ਦੇ ਲੰਗਰ ਦੇ ਰੂਪ ਵਿੱਚ ਪ੍ਰਫੁੱਲਤ ਹੋਇਆ।
ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਸਮਾਜ ਦੀ ਨੀਂਹ ਰੱਖੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਕੌਮ ਦੇ ਪਹਿਲੇ ਗੁਰੂ ਹਨ ਅਤੇ ਸਿੱਖ ਧਰਮ ਦੇ ਮੋਢੀ ਵੀ ਹਨ। ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਨਾਨਕ ਅਤੇ ਨਾਨਕ ਸ਼ਾਹ ਵੀ ਕਿਹਾ ਜਾਂਦਾ ਹੈ। ਇੰਨਾ ਹੀ ਨਹੀਂ ਲੱਦਾਖ ਅਤੇ ਤਿੱਬਤ ਖੇਤਰ ਵਿਚ ਉਨ੍ਹਾਂ ਨੂੰ ਨਾਨਕ ਲਾਮਾ ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਰਤ ਤੋਂ ਇਲਾਵਾ ਅਫਗਾਨਿਸਤਾਨ, ਈਰਾਨ ਅਤੇ ਅਰਬ ਦੇਸ਼ਾਂ ਵਿੱਚ ਵੀ ਧਰਮ ਪ੍ਰਚਾਰ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਵਿਆਹ 16 ਸਾਲ ਦੀ ਉਮਰ ਵਿੱਚ ਮਾਤਾ ਸੁਲੱਖਣੀ ਜੀ ਨਾਲ ਹੋਇਆ ਅਤੇ ਉਨ੍ਹਾਂ ਦੇ ਦੋ ਪੁੱਤਰ, ਬਾਬਾ ਸ਼੍ਰੀਚੰਦ ਅਤੇ ਲਖਮੀਦਾਸ ਸਨ। ਬੇਟਿਆਂ ਦੇ ਜਨਮ ਤੋਂ ਬਾਅਦ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਲੰਮੀਆਂ ਤੀਰਥ ਯਾਤਰਾਵਾਂ ’ਤੇ ਨਿਕਲ ਗਏ ਤੇ ਉਨ੍ਹਾਂ ਦੇ ਨਾਲ ਭਾਈ ਮਰਦਾਨਾ, ਲਹਿਣਾ ਜੀ, ਭਾਈ ਬਾਲਾ ਤੇ ਭਾਈ ਰਾਮਦਾਸ ਵੀ ਗਏ ਸੀ। ਸਾਲ 1521 ਤੱਕ ਉਨ੍ਹਾਂ ਯਾਤਰਾਵਾਂ (ਉਦਾਸੀਆਂ) ਕੀਤੀਆਂ ਤੇ ਸਾਰਿਆਂ ਨੂੰ ਸਮਾਜਕ ਕੁਰੀਤੀਆਂ ਵਿਰੁੱਧ ਉਪਦੇਸ਼ ਦਿੱਤਾ ਤੇ ਇਸੇ ਕਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵੱਡਾ ਸਮਾਜ ਸੁਧਾਰਕ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਭਾਰਤ, ਅਫਗਾਨੀਸਤਾਨ ਤੇ ਅਰਬ ਦੀਆਂ ਕਈ ਥਾਵਾਂ ਦੀਆਂ ਯਾਤਰਾਵਾਂ ਕੀਤੀਆਂ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਸ਼ੇਸ਼ ਤੌਰ ’ਤੇ ਮੂਰਤੀ ਪੂਜਾ ਤੇ ਰੂੜੀਵਾਦੀ ਵਿਚਾਰ ਧਾਰਾ ਦੀ ਵਿਰੋਧਤਾ ਕੀਤੀ। ਉਨ੍ਹਾਂ ਮੱਕਾ ਤੇ ਮਦੀਨਾ ਵਿੱਚ ਵੀ ਕੌਤਕ ਵਰਤਾਏ, ਜਿਸ ਨਾਲ ਮੁਸਲਮਾਨ ਧਰਮ ਦੀਆਂ ਅੱਖਾਂ ਖੁੱਲ੍ਹ ਗਈਆਂ ਤੇ ਅੱਜ ਤੱਕ ਮੁਸਲਮਾਨ ਧਰਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਪੂਰੀ ਸ਼ਰਧਾ ਹੈ। ਉਨ੍ਹਾਂ ਆਪਣਾ ਅੰਤਮ ਸਮਾਂ ਪਾਕਿਸਤਾਨ ’ਚ ਮੌਜੂਦ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਤੇ 22 ਸਤੰਬਰ 1539 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਚੋਲਾ ਛੱਡ ਗਏ। ਭਾਵੇਂ ਉਹ ਜੋਤੀ ਜੋਤ ਸਮਾ ਗਏ ਪਰ ਤਿੰਨ ਮੂਲ ਸਿਧਾਂਤ ‘ਨਾਮ ਜਪੋ ਕਿਰਤ ਕਰੋ ਤੇ ਵੰਡ ਛਕੋ’ਛੱਡ ਗਏ। ਉਨ੍ਹਾਂ ਨੇ ਭਾਈ ਲਹਿਣਾ ਨੂੰ ਗੁਰੂ ਗੱਦੀ ਦਿੱਤੀ, ਜਿਨ੍ਹਾਂ ਨੂੰ ਦੂਜੇ ਗੁਰੂ ਸਾਹਿਬ ਅੰਗਦ ਦੇਵ ਜੀ ਵਜੋਂ ਮੰਨਿਆ ਜਾਂਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਤਿੰਨ ਅਹਿਮ ਇਤਿਹਾਸਕ ਸਥਾਨ ਜਨਮ ਭੂਮੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਤੇ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਹੀ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਤੋਂ ਪਹਿਲਾਂ 2018 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰਕੇ ਲਾਂਘਾ ਖੋਲ੍ਹਣ ਵੱਲ ਇਸ਼ਾਰਾ ਕੀਤਾ ਸੀ ਤੇ ਬਾਅਦ ਵਿੱਚ ਦੋਵੇਂ ਦੇਸ਼ਾਂ ਵਿੱਚ ਸਮਝੌਤਾ ਹੋਇਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ ਤੇ ਉਨ੍ਹਾਂ ਨੂੰ ਪਾਸਪੋਰਟ ਵਿਖਾ ਕੇ ਕਰਤਾਰਪੁਰ ਸਾਹਿਬ ਜਾਣ ਦਿੱਤਾ ਜਾਵੇਗਾ। ਕੋਰੋਨਾ ਕਾਲ ਦੌਰਾਨ ਲਾਂਘਾ ਬੰਦ ਕਰ ਦਿੱਤਾ ਗਿਆ ਤੇ ਹੁਣ ਮੁੜ ਇਸ ਲਾਂਘੇ ਨੂੰ ਖੋਲ੍ਹੱਣ ਬਾਰੇ ਮੰਗ ਉਠ ਰਹੀ ਸੀ ਤੇ ਪੰਜਾਬ ਦੇ ਭਾਜਪਾ ਆਗੂਆਂ ਵੱਲੋਂ ਮੁਲਾਕਾਤ ਕਰਨ ਉਪਰੰਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਸੀ ਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਇਸ ਲਾਂਘੇ ਰਾਹੀਂ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸ਼ੁਰੂ ਹੋ ਗਈਆਂ ਹਨ। ਸੰਭਾਵਨਾ ਹੈ ਕਿ ਪ੍ਰਕਾਸ਼ ਪੁਰਬ ਮੌਕੇ ਇਸ ਦਿਸ਼ਾ ਵੱਲ ਕੋਈ ਹਾਂ ਪੱਖੀ ਕਦਮ ਪੁੱਟਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
The post ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਓ ਜਾਣਦੇ ਹਾਂ ਉਨ੍ਹਾਂ ਦੇ ਜੀਵਨ ਇਤਿਹਾਸ ਨਾਲ ਜੁੜੀਆਂ ਕੁੱਝ ਗੱਲਾਂ appeared first on Daily Post Punjabi.