ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵੱਿਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛਗਿੱਛ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ।
ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰੰਤੂ ਉਸ ਵੱਲੋਂ ਸਵਾਲਾਂ ਦਾ ਸਹੀ ਜਵਾਬ ਨਹੀਂ ਦਿੱਤਾ ਗਿਆ ਅਤੇ ਅਸਲੀਅਤ ਲਕਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗਿ੍ਰਫ਼ਤਾਰੀ ਲਾਜ਼ਮੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਜਾਂਚ ਟੀਮ ਨੇ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕਰਦਿਆਂ ਉਸ ਦੇ ਪ੍ਰੋਡਕਸ਼ਨ ਵਾਰੰਟਾਂ ਵਾਲੇ ਹੁਕਮ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੂੰ ਡੇਰਾ ਮੁਖੀ ਦੀ ਪੁੱਛ-ਪੜਤਾਲ ਤੋਂ ਬਾਅਦ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ਬੇਅਦਬੀ ਕਾਂਡ ਦੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁਝ ਅਹਿਮ ਵਿਅਕਤੀਆਂ ਤੋਂ ਵੀ ਬੇਅਦਬੀ ਕਾਂਡ ਬਾਰੇ ਪੁੱਛ-ਪੜਤਾਲ ਸੰਭਵ ਹੈ।
The post ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ‘ਚ ਘੜੀ ਗਈ ਸੀ ਬੇਅਦਬੀ ਦੀ ਸਾਜ਼ਿਸ਼ : ਸਿਟ appeared first on Daily Post Punjabi.