ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ (34) ਪਿੰਡ ਬਲੀਏਵਾਲ ਦੇ ਰੂਪ ਵਿੱਚ ਹੋਈ ਹੈ ।
ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਗੁਰਪ੍ਰੀਤ ਨੇ ਦੱਸਿਆ ਕਿ ਪ੍ਰਿਤਪਾਲ ਸਾਲ 2008 ਵਿੱਚ ਅਮਰੀਕਾ ਗਿਆ ਸੀ ਤੇ ਉੱਥੇ ਜਾ ਕੇ ਉਹ ਟਰੱਕ ਡਰਾਇਵਰੀ ਕਰਨ ਲੱਗ ਗਿਆ ਸੀ। ਉਸਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣਾ ਟਰੱਕ ਲੈ ਕੇ ਅਮਰੀਕਾ ਦੇ ਐਰੀਜੋਨਾ ਜਾ ਰਿਹਾ ਸੀ. ਇਸ ਦੌਰਾਨ ਉਸ ਦੀ ਸਾਹਮਣਿਓਂ ਆ ਰਹੇ ਇੱਕ ਟਰਾਲੇ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ 11 ਇਲੈਕਟ੍ਰਿਕ ਬੱਸਾਂ ਦੀ ਐਂਟਰੀ, ਇਨ੍ਹਾਂ ਰੂਟਾਂ ‘ਤੇ ਪੱਟਣਗੀਆਂ ਧੂੜਾਂ
ਦੱਸ ਦੇਈਏ ਕਿ ਪ੍ਰਿਤਪਾਲ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ । ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿਤਪਾਲ ਨੇ ਜਨਵਰੀ ਮਹੀਨੇ ਵਿੱਚ ਆਪਣੇ ਪਿੰਡ ਬਲੀਏਵਾਲ ਆਉਣਾ ਸੀ ਤੇ ਅਗਲੇ ਸਾਲ ਵਿਆਹ ਹੋਣਾ ਸੀ। ਪਰ ਇਸ ਹਾਦਸੇ ਨੇ ਉਨ੍ਹਾਂ ਦੇ ਸਾਰੇ ਸੁਪਨੇ ਚਕਨਾਚੂਰ ਕਰ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
The post ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਅਗਲੇ ਸਾਲ ਹੋਣਾ ਸੀ ਵਿਆਹ appeared first on Daily Post Punjabi.
source https://dailypost.in/news/international/america-punjabi-youth-died/