ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ‘ਤੇ ਫੁੱਲਾਂ ਤੇ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (ਤਸਵੀਰਾਂ)

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

Historical Gurdwara Sri Ber
Historical Gurdwara Sri Ber

ਅੱਜ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

Historical Gurdwara Sri Ber
Historical Gurdwara Sri Ber

ਇਸ ਤੋਂ ਪਹਿਲਾਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਗਿਆ।

Historical Gurdwara Sri Ber
Historical Gurdwara Sri Ber

ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਹਾਲ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਦੂਰੋਂ-ਦੂਰੋਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤ ਦਰਸ਼ਨਾਂ ਲਈ ਪੁੱਜੀ।

Historical Gurdwara Sri Ber
Historical Gurdwara Sri Ber

ਦੱਸਣਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਈ ਗੁਰਦੁਆਰਾ ਸਾਹਿਬ ਮੌਜੂਦ ਹਨ। ਇਨ੍ਹਾਂ ‘ਚੋਂ ਪ੍ਰਮੁੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੇਈਂ ਨਦੀ ਦੇ ਕਿਨਾਰੇ ‘ਤੇ ਸਥਿਤ ਹੈ। ਇੱਥੇ ਪੁਰਾਤਨ ਬੇਰੀ ਅੱਜ ਵੀ ਮੌਜੂਦ ਹੈ ਜਿਸਦੇ ਨਾਮ ਤੋਂ ਗੁਰਦੁਆਰਾ ਬੇਰ ਸਾਹਿਬ ਪ੍ਰਸਿੱਧ ਹੋਇਆ।

Historical Gurdwara Sri Ber
Historical Gurdwara Sri Ber

ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਇਸ਼ਨਾਨ ਸਮੇਂ ਦਾਤਣ ਜ਼ਮੀਨ ਵਿਚ ਗੱਡ ਦਿੱਤੀ ਸੀ ਜਿਸ ਨਾਲ ਇਹ ਬੇਰੀ ਦਾ ਦਰੱਖ਼ਤ ਪੈਦਾ ਹੋਇਆ ।  

The post ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ‘ਤੇ ਫੁੱਲਾਂ ਤੇ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (ਤਸਵੀਰਾਂ) appeared first on Daily Post Punjabi.



Previous Post Next Post

Contact Form