2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛਗਿੱਛ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਿਟ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿਚ ਰਚੀ ਗਈ ਸੀ ਅਤੇ ਜਦੋਂ ਇਹ ਸਾਜ਼ਿਸ਼ ਰਚੀ ਜਾ ਰਹੀ ਸੀ ਉਸ ਸਮੇਂ ਉੱਥੇ ਡੇਰਾ ਮੁਖੀ ਵੀ ਮੌਜੂਦ ਸੀ। ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿਚ ਪੁੱਛ-ਪੜਤਾਲ ਕੀਤੀ ਗਈ ਸੀ ਪਰ ਉਸ ਵੱਲੋਂ ਸਵਾਲਾਂ ਦਾ ਸਹੀ ਜਵਾਬ ਨਹੀਂ ਦਿੱਤਾ ਗਿਆ ਅਤੇ ਸੱਚ ਲਕਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਲਈ ਬੇਅਦਬੀ ਕਾਂਡ ਵਿਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ। ਬੇਅਦਬੀ ਮਾਮਲੇ ’ਚ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਰਕਾਰੀ ਵਕੀਲ ਨੇ ਰਿਪੋਰਟ ਪੇਸ਼ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ।
The post ਡੇਰਾ ਮੁਖੀ ਦੇ ਸਾਹਮਣੇ ਰਚੀ ਗਈ ਸੀ ਬੇਅਦਬੀ ਦੀ ਸਾਜਿਸ਼ ! first appeared on Punjabi News Online.
source https://punjabinewsonline.com/2021/11/13/%e0%a8%a1%e0%a9%87%e0%a8%b0%e0%a8%be-%e0%a8%ae%e0%a9%81%e0%a8%96%e0%a9%80-%e0%a8%a6%e0%a9%87-%e0%a8%b8%e0%a8%be%e0%a8%b9%e0%a8%ae%e0%a8%a3%e0%a9%87-%e0%a8%b0%e0%a8%9a%e0%a9%80-%e0%a8%97%e0%a8%88/