ਆਪਣੇ ਜਨਮ ਦਿਨ ਦੀ ਖੁਸ਼ੀ ਦਾ ਜਸ਼ਨ ਮਨਾਉਣ ਲਈ ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਆਏ ਨੌਜਵਾਨ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਇਹ ਦਿਨ ਹੀ ਉਸ ਦਾ ਆਖਰੀ ਦਿਨ ਬਣ ਜਾਵੇਗਾ।
ਇਹ ਨੌਜਵਾਨ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਜਨਮ ਦਿਨ ਮਨਾਉਣ ਲਈ ਨੌਜਵਾਨ ਅੰਮ੍ਰਿਤਸਰ ਆਇਆ ਸੀ। ਮਿਲੀ ਜਾਣਕਾਰੀ ਮੁਤਾਬਕ ਘਟਨਾ ਅਨੰਦ ਵਿਹਾਰ ਝਬਾਲ ਰੋਡ ਦੀ ਹੈ, ਜਿਥੇ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਵੱਲੋਂ ਪੰਜ ਬੰਦਿਆਂ ਖਿਲਾਫ ਮਾਮਲਾ ਦਰਜ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ਵੱਲੋਂ ਗੋਲੀ ਚਲਾਈ ਗਈ ਸੀ, ਜਿਸ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਇਹ ਵੀ ਪੜ੍ਹੋ : ‘MSP ‘ਤੇ ਕਾਨੂੰਨ ਬਣਵਾਏ ਬਗੈਰ ਕੋਈ ਕਿਸਾਨ ਇਥੋਂ ਨਹੀਂ ਹਿੱਲੇਗਾ’: ਰਾਕੇਸ਼ ਟਿਕੈਤ
The post ਜਨਮ ਦਿਨ ਮਨਾਉਣ ਅੰਮ੍ਰਿਤਸਰ ਆਏ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ appeared first on Daily Post Punjabi.
source https://dailypost.in/latest-punjabi-news/young-man-came-to-amritsar/